‘ਆਪ’ ਦੇ ਸ਼ਹਿਰੀ ਪ੍ਰਧਾਨ ਦੀ ਮਾਤਾ ਦਾ ਦੇਹਾਂਤ
11:53 AM Oct 14, 2024 IST
ਪੱਤਰ ਪ੍ਰੇਰਕ
ਫ਼ਤਹਿਗੜ੍ਹ ਪੰਜਤੂਰ, 13 ਅਕਤੂਬਰ
ਆਪ ਦੇ ਸ਼ਹਿਰੀ ਪ੍ਰਧਾਨ ਭੁਪੇਸ਼ ਗਰਗ ਅਤੇ ਵਪਾਰ ਮੰਡਲ ਦੇ ਪ੍ਰਧਾਨ ਦੇਵ ਨਰਾਇਣ ਦੇ ਮਾਤਾ ਸ਼ਕੁੰਤਲਾ ਦੇਵੀ ਦਾ ਅੱਜ ਤੜਕਸਾਰ ਦੇਹਾਂਤ ਹੋ ਗਿਆ। ਉਹ ਲੰਘੇ ਕੁਝ ਦਿਨਾਂ ਤੋਂ ਬਿਮਾਰ ਸਨ। ਹਲਕਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਬਲਾਕ ਪ੍ਰਧਾਨ ਗੁਰਪ੍ਰੀਤ ਸਿੰਘ ਕੰਬੋਜ, ਸੀਨੀਅਰ ‘ਆਪ’ ਆਗੂ ਇੰਦਰਜੀਤ ਸਿੰਘ ਗਿੱਲ, ਸੁਖਵੀਰ ਸਿੰਘ ਮੰਦਰ, ਕਾਕੇ ਸ਼ਾਹ ਅਤੇ ਅਜੈਬ ਸਿੰਘ ਲਲਹਾਂਦੀ ਤੇ ਹੋਰਨਾਂ ਨੇ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
Advertisement
Advertisement