ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜ਼ਿਮਨੀ ਚੋਣਾਂ ਵਿੱਚ ‘ਆਪ’ ਦੀ ਜਿੱਤ ਯਕੀਨੀ: ਮਾਨ

07:45 AM Nov 07, 2024 IST
ਚੋਣ ਰੈਲੀ ਦੌਰਾਨ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ।

ਹਰਪ੍ਰੀਤ ਕੌਰ
ਹੁਸ਼ਿਆਰਪੁਰ, 6 ਨਵੰਬਰ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਵਿੱਚ ਹੋ ਰਹੀਆਂ ਚਾਰ ਜ਼ਿਮਨੀ ਚੋਣਾਂ ’ਚ ਆਮ ਆਦਮੀ ਪਾਰਟੀ ਦੀ ਜਿੱਤ ਦਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੇ ਨਤੀਜੇ ਆ ਚੁੱਕੇ ਹਨ, ਸਿਰਫ ਐਲਾਨ ਹੋਣਾ ਹੀ ਬਾਕੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਚੋਣ ਰੈਲੀਆਂ ’ਚ ਲੋਕਾਂ ਵੱਲੋਂ ‘ਆਪ’ ਨੂੰ ਹੁੰਗਾਰਾ ਮਿਲ ਰਿਹਾ ਹੈ, ਉਸ ਤੋਂ ਸਪੱਸ਼ਟ ਹੈ ਕਿ ਆਮ ਆਦਮੀ ਪਾਰਟੀ ਹੀ ਜਿੱਤੇਗੀ। ਇੱਥੇ ਚੱਬੇਵਾਲ ਹਲਕੇ ਦੇ ਪਿੰਡ ਪੰਡੋਰੀ ਬੀਬੀ ਅਤੇ ਬਾਹੋਵਾਲ ਵਿੱਚ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਲੋਕਾਂ ਕੋਲ ਕੋਈ ਬਦਲ ਨਹੀਂ ਸੀ, ਉਹ ਕਾਂਗਰਸ ਜਾਂ ਸ਼੍ਰੋਮਣੀ ਅਕਾਲੀ ਦਲ ਨੂੰ ਵੋਟਾਂ ਪਾਉਣ ਲਈ ਮਜਬੂਰ ਸਨ। ਹੁਣ ਲੋਕਾਂ ਨੂੰ ਤੀਜਾ ਬਦਲ ਮਿਲ ਗਿਆ ਹੈ ਅਤੇ ਉਹ ਇਸ ਦੇ ਹੱਕ ਵਿਚ ਹੀ ਫ਼ਤਵਾ ਦੇਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਚੰਗੇ ਸਿਆਸੀ ਆਗੂਆਂ ਦੀ ਘਾਟ ਕਾਰਨ ਤਰੱਕੀ ਨਹੀਂ ਕਰ ਸਕਿਆ। ਇਸ ਘਾਟ ਨੂੰ ਆਮ ਆਦਮੀ ਪਾਰਟੀ ਪੂਰਾ ਕਰ ਰਹੀ ਹੈ। ਵਿਰੋਧੀਆਂ ਨੂੰ ਮੌਕਾਪ੍ਰਸਤ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜ ਸਾਲ ਲੁੱਟ ਕੇ ਆਖਰੀ ਦਿਨਾਂ ਵਿਚ ਕੁੱਝ ਰਾਹਤਾਂ ਦੇ ਕੇ ਉਹ ਵੋਟਰਾਂ ਨੂੰ ਆਪਣੇ ਵੱਲ ਖਿੱਚਦੇ ਰਹੇ ਪਰ ਹੁਣ ਅਜਿਹਾ ਨਹੀਂ ਹੋਵੇਗਾ। ਲੋਕ ਅਜਿਹੇ ਮੌਕਾਪ੍ਰਸਤ ਸਿਆਸਤਦਾਨਾਂ ਨੂੰ ਜਾਣ ਚੁੱਕੇ ਹਨ ਤੇ ਹੁਣ ਉਹ ਸੋਚ ਸਮਝ ਕੇ ਹੀ ਵੋਟਾਂ ਪਾਉਣਗੇ।
ਚੱਬੇਵਾਲ ਹਲਕੇ ਦੇ ਲੋਕਾਂ ਨੂੰ ਡਾ. ਇਸ਼ਾਂਕ ਕੁਮਾਰ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਦੁਹਰਾਇਆ ਕਿ ਵਿਧਾਇਕ ਬਣਨ ਤੋਂ ਬਾਅਦ ਡਾ. ਇਸ਼ਾਂਕ ਇਲਾਕੇ ਦੀਆਂ ਮੰਗਾਂ ਉਨ੍ਹਾਂ ਦੇ ਧਿਆਨ ’ਚ ਲਿਆਉਣਗੇ ਅਤੇ ਉਹ ਉਨ੍ਹਾਂ ਨੂੰ ਪੂਰਾ ਕਰਨਗੇ। ਇਸ ਦੌਰਾਨ ਡਾ. ਇਸ਼ਾਂਕ ਕੁਮਾਰ ਅਤੇ ਉਨ੍ਹਾਂ ਦੇ ਪਿਤਾ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਲਾਕੇ ਦੇ ਵਿਕਾਸ ’ਚ ਕੋਈ ਕਸਰ ਨਹੀਂ ਛੱਡੀ ਜਾਵੇਗੀ।

Advertisement

ਸੂਬੇ ਦੇ ਵਿਕਾਸ ਲਈ ਪੈਸੇ ਦੀ ਕੋਈ ਘਾਟ ਨਾ ਹੋਣ ਦਾ ਦਾਅਵਾ

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਕੋਲ ਵਿਕਾਸ ਕਰਵਾਉਣ ਲਈ ਪੈਸੇ ਦੀ ਕੋਈ ਘਾਟ ਨਹੀਂ। ਪਿਛਲੀਆਂ ਸਰਕਾਰਾਂ ਵਾਲੇ ਖਾਲੀ ਖਜ਼ਾਨੇ ਦਾ ਇਸ ਕਰਕੇ ਰੌਲਾ ਪਾਉਂਦੇ ਰਹੇ ਕਿਉਂਕਿ ਉਨ੍ਹਾਂ ਸਾਰਾ ਖਜ਼ਾਨਾ ਆਪਣੇ ਨਿੱਜੀ ਹਿੱਤਾਂ ਲਈ ਵਰਤਣਾ ਹੁੰਦਾ ਸੀ। ਮੌਜੂਦਾ ਸਰਕਾਰ ਦੀ ਨੀਅਤ ਚੰਗੀ ਹੈ, ਜਿਸ ਕਰਕੇ ਜਿੱਥੇ ਵਿਕਾਸ ਦੇ ਕੰਮ ਹੋ ਰਹੇ ਹਨ, ਉੱਥੇ ਨੌਜਵਾਨਾਂ ਨੂੰ ਨੌਕਰੀਆਂ ਵੀ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਦੁਨੀਆ ਚੰਦ ’ਤੇ ਪਹੁੰਚ ਗਈ ਹੈ ਅਤੇ ਪੰਜਾਬ ਦੇ ਲੋਕ ਹਾਲੇ ਬੁਨਿਆਦੀ ਲੋੜਾਂ ਨੂੰ ਲੈ ਕੇ ਹੀ ਸੰਘਰਸ਼ ਕਰ ਰਹੇ ਹਨ।

Advertisement
Advertisement