ਜ਼ਿਮਨੀ ਚੋਣ ’ਚ ‘ਆਪ’ ਦੀ ਜਿੱਤ ਯਕੀਨੀ: ਸ਼ੈਰੀ ਕਲਸੀ
06:55 AM Jul 27, 2024 IST
Advertisement
ਡੇਰਾ ਬਾਬਾ ਨਾਨਕ (ਨਿੱਜੀ ਪੱਤਰ ਪ੍ਰੇਰਕ)
Advertisement
ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਾਈਕਮਾਨ ਵੱਲੋਂ ਹਲਕਾ ਡੇਰਾ ਬਾਬਾ ਨਾਨਕ ਦੀ ਹੋਣ ਵਾਲੀ ਜ਼ਿਮਨੀ ਚੋਣ ਦਾ ਸਹਾਇਕ ਇੰਚਾਰਜ ਲਾਏ ਜਾਣ ’ਤੇ ਦੱਸਿਆ ਕਿ ਉਹ ਇਸ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਕਲਸੀ ਨੇ ਪੰਜਾਬ ਸਰਕਾਰ ਨੇ ਆਪਣੇ ਕਾਰਜਕਾਲ ਵਿੱਚ ਹਰੇਕ ਵਰਗ ਦੀ ਭਲਾਈ ਵਿੱਚ ਇਤਿਹਾਸਕ ਫੈਸਲੇ ਲਏ ਹਨ, ਜਿਸ ਸਦਕਾ ਜਲੰਧਰ ਵੈਸਟ ਦੀ ਜ਼ਿਮਨੀ ਚੋਣ ਪਾਰਟੀ ਨੇ ਰਿਕਾਰਡ ਵੋਟਾਂ ਨਾਲ ਜਿੱਤੀ ਹੈ। ਇਸੇ ਤਰਜ ’ਤੇ ਆਉਣ ਵਾਲੇ ਸਮੇਂ ’ਚ ਹਲਕਾ ਡੇਰਾ ਬਾਬਾ ਨਾਨ ਦੀ ਜ਼ਿਮਨੀ ਚੋਣ ਵੀ ਜਿੱਤੀ ਜਾਵੇਗੀ।
Advertisement
Advertisement