ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

‘ਆਪ’ ਦੇ ਯੂਥ ਵਿੰਗ ਨੇ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫਾ ਮੰਗਿਆ

08:08 AM Jun 20, 2024 IST
ਨੀਟ ਪ੍ਰੀਖਿਆ ਵਿੱਚ ਬੇਨਿਯਮੀਆਂ ਖ਼ਿਲਾਫ਼ ਪ੍ਰਦਰਸ਼ਨ ਕਰਦੇ ਹੋਏ ‘ਆਪ’ ਵਰਕਰ। -ਫੋਟੋ: ਪੀਟੀਆਈ

ਪੱਤਰ ਪ੍ਰੇਰਕ
ਨਵੀਂ ਦਿੱਲੀ, 19 ਜੂਨ
ਆਮ ਆਦਮੀ ਪਾਰਟੀ ਦੇ ਯੂਥ ਅਤੇ ਵਿਦਿਆਰਥੀ ਵਿੰਗ ਨੇ ਅੱਜ ਨੀਟ ਪ੍ਰੀਖਿਆ ’ਚ ਧਾਂਦਲੀ ਖ਼ਿਲਾਫ਼ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ। ਇਸ ਦੌਰਾਨ ਦਿੱਲੀ ਪੁਲੀਸ ਨੇ ਉਨ੍ਹਾਂ ਨੂੰ ਕੇਂਦਰੀ ਸਿੱਖਿਆ ਮੰਤਰੀ ਨਾਲ ਮਿਲਣ ਤੋਂ ਰੋਕਿਆ ਅਤੇ ਵਿਰੋਧ ਕਰਨ ’ਤੇ ਉਨ੍ਹਾਂ ’ਤੇ ਲਾਠੀਚਾਰਜ ਕੀਤਾ। ਵਿੰਗ ਨੇ ਕੇਂਦਰੀ ਸਿੱਖਿਆ ਮੰਤਰੀ ਤੋਂ ਮੰਗ ਕੀਤੀ ਕਿ ਉਹ ਨੈਤਿਕ ਆਧਾਰ ’ਤੇ ਅਸਤੀਫਾ ਦੇਣ ਅਤੇ ਮੁੜ ਪ੍ਰੀਖਿਆ ਕਰਵਾਉਣ ਤਾਂ ਜੋ ਸਾਰੇ ਬੱਚਿਆਂ ਨੂੰ ਬਰਾਬਰ ਮੌਕੇ ਮਿਲ ਸਕਣ। ਧਰਨੇ ਦੀ ਅਗਵਾਈ ਕਰ ਰਹੇ ‘ਆਪ’ ਵਿਧਾਇਕ ਸੰਜੀਵ ਝਾਅ ਨੇ ਕਿਹਾ ਕਿ ਇਹ ਦੇਸ਼ ਦੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ ਹੈ। ‘ਆਪ’ ਵਿਦਿਆਰਥੀਆਂ ਦੇ ਨਾਲ ਪੂਰੀ ਮਜ਼ਬੂਤੀ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਨੂੰ ਇਨਸਾਫ ਦਿਵਾਉਣ ਲਈ ਸੜਕਾਂ ਤੋਂ ਪਾਰਲੀਮੈਂਟ ਤੱਕ ਸੰਘਰਸ਼ ਕਰੇਗੀ। ਨੀਟ ਪ੍ਰੀਖਿਆ ਵਿੱਚ ਧਾਂਦਲੀ ਨੇ ਲੱਖਾਂ ਵਿਦਿਆਰਥੀਆਂ ਨੂੰ ਪ੍ਰਭਾਵਿਤ ਕੀਤਾ ਹੈ। ਇਸ ਨਾਲ ਨੌਜਵਾਨਾਂ ਅਤੇ ਦੇਸ਼ ਦੇ ਭਵਿੱਖ ’ਤੇ ਮਾੜਾ ਪ੍ਰਭਾਵ ਪਵੇਗਾ। ਉਨ੍ਹਾਂ ਕਿਹਾ, ‘‘ਸਾਡੀ ਮੰਗ ਹੈ ਕਿ ਪ੍ਰੀਖਿਆ ਰੱਦ ਕੀਤੀ ਜਾਵੇ ਅਤੇ ਇਸ ਘੁਟਾਲੇ ਦੀ ਜਾਂਚ ਲਈ ਸੇਵਾਮੁਕਤ ਜੱਜ ਦੀ ਨਿਗਰਾਨੀ ਹੇਠ ਕਮੇਟੀ ਬਣਾਈ ਜਾਵੇ। ਜਦੋਂ ਤੱਕ ਇਸ ਘੁਟਾਲੇ ਤੋਂ ਪ੍ਰਭਾਵਿਤ ਵਿਦਿਆਰਥੀਆਂ ਨੂੰ ਇਨਸਾਫ਼ ਨਹੀਂ ਮਿਲਦਾ, ਉਦੋਂ ਤੱਕ ਆਮ ਆਦਮੀ ਪਾਰਟੀ ਦੀ ਲੜਾਈ ਜਾਰੀ ਰਹੇਗੀ।’’ ਪਹਿਲਾਂ ਤੋਂ ਐਲਾਨੇ ਪ੍ਰੋਗਰਾਮ ਤਹਿਤ ਆਮ ਆਦਮੀ ਪਾਰਟੀ ਦੇ ਵਿਦਿਆਰਥੀ ਵਿੰਗ ਅਤੇ ਯੂਥ ਵਿੰਗ ਅੱਜ ਸਵੇਰੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੀ ਰਿਹਾਇਸ਼ ਦੇ ਬਾਹਰ ਨੀਟ ਪ੍ਰੀਖਿਆ ਵਿੱਚ ਧਾਂਦਲੀ ਦੇ ਖ਼ਿਲਾਫ਼ ਪ੍ਰਦਰਸ਼ਨ ਕਰਨ ਲਈ ਪਹੁੰਚੇ। ਉਨ੍ਹਾਂ ਦੇ ਹੱਥਾਂ ਵਿੱਚ ਨੀਟ ਘੁਟਾਲੇ ਨਾਲ ਸਬੰਧਤ ਨਾਅਰਿਆਂ ਵਾਲੇ ਬੈਨਰ ਅਤੇ ਪੋਸਟਰ ਸਨ। ਇਸ ਦੌਰਾਨ ਪੁਲੀਸ ਨੇ ਵਿਦਿਆਰਥੀਆਂ ਨੂੰ ਰਸਤੇ ਵਿੱਚ ਹੀ ਰੋਕ ਲਿਆ ਅਤੇ ਕੇਂਦਰੀ ਸਿੱਖਿਆ ਮੰਤਰੀ ਨੂੰ ਮਿਲਣ ਜਾ ਰਹੇ ਵਿਦਿਆਰਥੀਆਂ ’ਤੇ ਲਾਠੀਚਾਰਜ ਕੀਤਾ। ਪੁਲੀਸ ਕਈ ਵਿਦਿਆਰਥੀਆਂ ਨੂੰ ਹਿਰਾਸਤ ਵਿੱਚ ਲੈ ਕੇ ਥਾਣੇ ਲੈ ਗਈ। ਇਸ ਦੌਰਾਨ ਸੜਕ ’ਤੇ ਇਕੱਠੇ ਹੋਏ ਵਿਦਿਆਰਥੀਆਂ ਨੇ ਕੇਂਦਰੀ ਸਿੱਖਿਆ ਮੰਤਰੀ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਅਤੇ ਨੀਟ ਪ੍ਰੀਖਿਆ ਦੁਬਾਰਾ ਕਰਵਾਉਣ ਦੀ ਮੰਗ ਕੀਤੀ।

Advertisement

ਆਇਸਾ ਵੱਲੋਂ ਵੀ ਪ੍ਰਦਰਸ਼ਨ

ਨਵੀਂ ਦਿੱਲੀ (ਪੱਤਰ ਪ੍ਰੇਰਕ): ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਨੇ ਨੀਟ ਇਮਤਿਹਾਨ ਦੇ ਪੀੜਤਾਂ ਨਾਲ ਸ਼ਾਸਤਰੀ ਭਵਨ ਦੇ ਸਾਹਮਣੇ ਪ੍ਰਦਰਸ਼ਨ ਕੀਤਾ । ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਆਇਸਾ ਦੇ ਕੌਮੀ ਜਨਰਲ ਸਕੱਤਰ ਕਾਮਰੇਡ ਪ੍ਰਸੇਨਜੀਤ ਨੇ ਕਿਹਾ, ‘‘ਹੁਣ ਇਹ ਸਾਬਤ ਕਰਨ ਦੀ ਗੱਲ ਨਹੀਂ ਹੈ ਕਿ ਨੀਟ ਪ੍ਰੀਖਿਆ ਗਲਤ ਢੰਗ ਨਾਲ ਕਰਵਾਈ ਗਈ ਸੀ, ਸਗੋਂ ਇਸ ਵੱਡੀ ਨਾਕਾਮੀ ਲਈ ਸਿੱਖਿਆ ਮੰਤਰੀ ਦੀ ਬਜਾਏ ਜ਼ਿੰਮੇਵਾਰ ਹੋਰ ਲੋਕਾਂ ਨੂੰ ਠਹਿਰਾਉਣ ਦੀ ਗੱਲ ਹੈ।’’

Advertisement
Advertisement