ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਆੜ੍ਹਤੀਆਂ ਤੇ ਸ਼ੈਲਰ ਮਾਲਕਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਫ਼ੈਸਲਾ

08:52 AM Sep 22, 2024 IST
ਜਾਣਕਾਰੀ ਦਿੰਦੇ ਹੋਏ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਸ਼ਰਮਾ ਤੇ ਹੋਰ।

ਸ਼ਸ਼ੀ ਪਾਲ ਜੈਨ
ਖਰੜ, 21 ਸਤੰਬਰ
ਖਰੜ ਦੇ ਆੜ੍ਹਤੀਆਂ ਅਤੇ ਸ਼ੈਲਰ ਮਾਲਕਾਂ ਨੇ ਅੱਜ ਤੋਂ ਹੜਤਾਲ ਕਰਨ ਦਾ ਫ਼ੈਸਲਾ ਕੀਤਾ ਹੈ ਅਤੇ ਕਿਹਾ ਹੈ ਕਿ ਜਦੋਂ ਤੱਕ ਸਰਕਾਰ ਝੋਨੇ ਦੀ ਸਰਕਾਰੀ ਖ਼ਰੀਦ ਸਬੰਧੀ ਕੋਈ ਨੀਤੀ ਨਹੀਂ ਬਣਾਉਂਦੀ ਉਸ ਸਮੇਂ ਤੱਕ ਇਹ ਹੜਤਾਲ ਜਾਰੀ ਰਹੇਗੀ। ਇਹ ਫ਼ੈਸਲਾ ਅੱਜ ਅਨਾਜ ਮੰਡੀ ਵਿੱਚ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਨਰਿੰਦਰ ਸ਼ਰਮਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ। ਯੂਨੀਅਨ ਦੇ ਪ੍ਰਧਾਨ ਨਰਿੰਦਰ ਸ਼ਰਮਾ ਨੇ ਕਿਹਾ ਕਿ ਜਦੋਂ ਤਕ ਇਹ ਹੜਤਾਲ ਜਾਰੀ ਰਹਿੰਦੀ ਹੈ, ਉਦੋਂ ਤੱਕ ਕੋਈ ਵੀ ਆੜ੍ਹਤੀ ਅਤੇ ਸ਼ੈਲਰ ਮਾਲਕ ਆਪਣੀਆਂ ਦੁਕਾਨਾਂ ’ਤੇ ਕੋਈ ਵੀ ਢੇਰੀ ਨਹੀਂ ਲਗਾਏਗਾ ਅਤੇ ਨਾ ਹੀ ਭਰੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਯੂਨੀਅਨ ਕਈ ਵਾਰੀ ਆਪਣੀਆਂ ਮੰਗਾਂ ਲਈ ਸਰਕਾਰ ਤੱਕ ਪਹੁੰਚ ਕਰ ਚੁੱਕੀ ਹੈ ਪਰ ਸਰਕਾਰ ਦੇ ਕੰਨ ’ਤੇ ਜੂੰਅ ਨਹੀਂ ਸਰਕਦੀ। ਇਸ ਕਰਕੇ ਅੱਜ ਉਨ੍ਹਾਂ ਦੀ ਐਸੋਸੀਏਸ਼ਨ ਨੂੰ ਅਜਿਹਾ ਕਦਮ ਚੁੱਕਣਾ ਪਿਆ ਹੈ। ਇਸ ਮੌਕੇ, ਰਾਜ ਟਰੇਡਰਜ, ਸ਼ਰਮਾ ਟਰੇਡਿੰਗ, ਸ਼ਾਮ ਮਿੱਤਲ ਆਦਿ ਤੋਂ ਇਲਾਵਾ ਸਾਰੇ ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰ ਮੌਜੂਦ ਸਨ।

Advertisement

Advertisement