ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੇਂਦਰੀ ਮੰਤਰੀ ਬਿੱਟੂ ਤੇ ਜੋਸ਼ੀ ਨੂੰ ਮਿਲੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ

08:25 AM Sep 23, 2024 IST
ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਰਵਨੀਤ ਸਿੰਘ ਬਿੱਟੂ ਦਾ ਸਨਮਾਨ ਕਰਦੇ ਹੋਏ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ।

ਦੇਵਿੰਦਰ ਸਿੰਘ ਜੱਗੀ
ਪਾਇਲ, 22 ਸਤੰਬਰ
ਹਲਕਾ ਪਾਇਲ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਅਵਿਨਾਸ਼ ਪ੍ਰੀਤ ਸਿੰਘ ਜੱਲਾ ਦੀ ਅਗਵਾਈ ਵਿੱਚ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਕੇਂਦਰੀ ਫੂਡ ਸਪਲਾਈ ਮੰਤਰੀ ਪ੍ਰਹਿਲਾਦ ਜੋਸ਼ੀ ਅਤੇ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਆਪਣੀਆਂ ਮੰਗਾਂ ਪ੍ਰਤੀ ਉਨ੍ਹਾਂ ਦੇ ਦਿੱਲੀ ਦਫਤਰ ਵਿੱਚ ਮਿਲੇ। ਇਸ ਮੌਕੇ ਆੜ੍ਹਤ ਢਾਈ ਫੀਸਦੀ ਸੈਂਕੜਾ ਕਰਨ ਤੇ ਕੱਚੇ ਆੜ੍ਹਤੀਆਂ ਦਾ ਲੇਬਰ ਦੇ ਪੈਸਿਆਂ ਵਿਚੋਂ ਕੱਟਿਆ ਪੀਐਫ ਵਾਪਸ ਕਰਨ ਸਬੰਧੀ ਮੰਗ ਕੀਤੀ ਗਈ। ਇਸ ਤੋਂ ਇਲਾਵਾ ਆੜ੍ਹਤੀਆਂ ਵੱਲੋਂ ਆੜ੍ਹਤ ਵਧਾਉਣ ਅਤੇ ਹੋਰ ਮੰਗਾਂ ਸਬੰਧੀ ਵਿਸਥਾਰ ਨਾਲ ਗੱਲਬਾਤ ਕੀਤੀ ਗਈ। ਰਵਨੀਤ ਸਿੰਘ ਬਿੱਟੂ ਨੇ ਆੜ੍ਹਤੀਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਤੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ। ਇਸ ਦੇ ਨਾਲ ਹੀ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਭਰੋਸਾ ਦਿਵਾਇਆ ਕਿ ਆੜ੍ਹਤ ਸਬੰਧੀ ਜੋ ਕਮੇਟੀ ਪੰਜਾਬ ਅਤੇ ਹਰਿਆਣਾ ਤੋਂ ਰਿਪੋਰਟ ਲੈ ਕੇ ਗਈ ਸੀ ਉਸ ਦੀ ਰਿਪੋਰਟ ਵੀ ਜਲਦੀ ਤਿਆਰ ਕਰਕੇ 10 ਦਿਨਾਂ ਦੇ ਵਿੱਚ ਵਿੱਚ ਫੈਸਲਾ ਕਰ ਦਿੱਤਾ ਜਾਵੇਗਾ। ਇਸ ਮੌਕੇ ਆੜ੍ਹਤੀਆ ਰਾਵਿੰਦਰ ਸਿੰਘ ਚੀਮਾ, ਵਿਜੈ ਕਾਲੜਾ, ਰਾਣਾ, ਪੁਨੀਤ ਜੈਨ, ਰਾਕੇਸ਼ ਰਾਠੌਰ ਆਦਿ ਵੀ ਹਾਜ਼ਰ ਸਨ।

Advertisement

Advertisement