ਫਿਰੋਜ਼ਪੁਰ ਵਿੱਚ ਆੜ੍ਹਤੀਏ ਨੂੰ ਗੋਲੀ ਮਾਰੀ
06:45 PM Sep 06, 2024 IST
Advertisement
ਸੰਜੀਵ ਹਾਂਡਾ
ਫ਼ਿਰੋਜ਼ਪੁਰ, 6 ਸਤੰਬਰ
ਗੋਲੀਬਾਰੀ ਦੀਆਂ ਵਧ ਰਹੀਆਂ ਵਾਰਦਾਤਾਂ ਕਾਰਨ ਫ਼ਿਰੋਜ਼ਪੁਰ ਜ਼ਿਲ੍ਹਾ ਫ਼ਿਰ ਸੁਰਖ਼ੀਆਂ ਵਿਚ ਹੈ। ਇਥੋਂ ਦੇ ਸਰਹੱਦੀ ਪਿੰਡ ਬਾਰੇ ਕੇ ਵਿਚ ਅੱਜ ਦਿਨ-ਦਿਹਾੜੇ ਦੋ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਇੱਕ ਆੜ੍ਹਤੀਏ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ। ਪੀੜਤ ਦੀ ਪਛਾਣ ਗੁਰਮੀਤ ਸਿੰਘ ਆੜ੍ਹਤੀਆ ਵਜੋਂ ਹੋਈ ਹੈ। ਉਹ ਅੱਜ ਦੁਪਹਿਰ ਦੋ ਵਜੇ ਜਦੋਂ ਆਪਣੇ ਘਰ ਬਾਹਰ ਮੋਟਰਸਾਈਕਲ ਖੜ੍ਹਾ ਕਰ ਰਿਹਾ ਸੀ ਤਾਂ ਅਚਾਨਕ ਪਿੱਛੋਂ ਆਏ ਦੋ ਹਮਲਾਵਰਾਂ ਨੇ ਉਸਨੂੰ ਗੋਲੀ ਮਾਰ ਦਿੱਤੀ। ਉਸਨੂੰ ਇਥੋਂ ਦੇ ਇੱਕ ਨਿੱਜੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਗੁਰਮੀਤ ਸਿੰਘ ਦੀ ਹਾਲਤ ਫ਼ਿਲਹਾਲ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਜ਼ਿਲ੍ਹੇ ਅੰਦਰ ਵਧ ਰਹੀਆਂ ਗੁੰਡਾਗਰਦੀ ਦੀਆਂ ਘਟਨਾਵਾਂ ਨੂੰ ਲੈ ਕੇ ਲੋਕਾਂ ਵਿਚ ਪੁਲੀਸ ਦੇ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ। ਥਾਣਾ ਸਦਰ ਮੁਖੀ ਇੰਸਪੈਕਟਰ ਜਸਵੰਤ ਸਿੰਘ ਨੇ ਕਿਹਾ ਕਿ ਗੁਰਮੀਤ ਸਿੰਘ ਦੇ ਬਿਆਨ ਦਰਜ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਮਗਰੋਂ ਅਗਲੀ ਕਾਰਵਾਈ ਕੀਤੀ ਜਾਵੇਗੀ।
Advertisement
Advertisement
Advertisement