For the best experience, open
https://m.punjabitribuneonline.com
on your mobile browser.
Advertisement

ਭੇਤ-ਭਰੀ ਹਾਲਤ ’ਚ ਵਿਅਕਤੀ ਅਗਵਾ

07:57 AM Jun 01, 2024 IST
ਭੇਤ ਭਰੀ ਹਾਲਤ ’ਚ ਵਿਅਕਤੀ ਅਗਵਾ
Advertisement

ਪੱਤਰ ਪ੍ਰੇਰਕ
ਅਮਲੋਹ, 31 ਮਈ
ਥਾਣਾ ਅਮਲੋਹ ਦੇ ਪਿੰਡ ਮਾਜਰੀ ਕਿਸ਼ਨੇ ਵਾਲੀ ਦੇ ਗੁਰਦਰਸ਼ਨ ਸਿੰਘ ਨੂੰ ਭੇਤ-ਭਰੀ ਹਾਲਤ ਵਿੱਚ ਅਗਵਾ ਕੀਤਾ ਗਿਆ। ਪਿੰਡ ਵਾਸੀਆਂ ਅਤੇ ਪੁਲੀਸ ਦੇ ਦਬਾਅ ਸਦਕਾ ਬਾਅਦ ਵਿੱਚ ਮੁਲਜ਼ਮਾਂ ਕੋਲੋਂ ਛੁਡਾ ਕੇ ਸਿਵਲ ਹਸਪਤਾਲ ਅਮਲੋਹ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਸਿਵਲ ਹਸਪਤਾਲ ਫ਼ਤਹਿਗੜ੍ਹ ਸਾਹਿਬ ਰੈਫ਼ਰ ਕਰ ਦਿੱਤਾ ਗਿਆ। ਸਰਬਜੀਤ ਕੌਰ ਪਤਨੀ ਗੁਰਦਰਸ਼ਨ ਸਿੰਘ ਨੇ ਉੱਚ ਪੁਲੀਸ ਅਧਿਕਾਰੀਆਂ ਨੂੰ ਪੱਤਰ ਭੇਜ ਕੇ ਗੁਹਾਰ ਲਗਾਈ ਹੈ ਕਿ ਉਸ ਦੇ ਪਤੀ ਨੂੰ ਅਗਵਾ ਕਰਕੇ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਉਸ ਨੇ ਚਿਤਾਵਨੀ ਦਿਤੀ ਕਿ ਜੇਕਰ ਇਨਸਾਫ਼ ਨਾ ਮਿਲਿਆ ਤਾਂ ਉਹ ਉਚ ਅਧਿਕਾਰੀਆਂ ਨੂੰ ਨਿੱਜੀ ਤੌਰ ’ਤੇ ਮਿਲ ਕੇ ਕਾਰਵਾਈ ਦੀ ਮੰਗ ਕਰੇਗੀ।

Advertisement

Advertisement
Advertisement
Author Image

joginder kumar

View all posts

Advertisement