ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਭੈ ਚੌਟਾਲਾ ਨੇ ਵਿਗੜ ਰਹੀ ਕਾਨੂੰਨ ਵਿਵਸਥਾ ’ਤੇ ਚਿੰਤਾ ਪ੍ਰਗਟਾਈ

07:45 AM Jul 23, 2024 IST
ਨੁੱਕੜ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ ਅਭੈ ਚੌਟਾਲਾ ਤੇ ਹੋਰ ਆਗੂ। -ਫੋਟੋ: ਪ੍ਰਭੂ

ਨਿੱਜੀ ਪੱਤਰ ਪ੍ਰੇਰਕ
ਸਿਰਸਾ, 22 ਜੁਲਾਈ
ਇੰਡੀਅਨ ਨੈਸ਼ਨਲ ਲੋਕ ਦਲ (ਇਨੈਲੋ) ਦੇ ਕੌਮੀ ਜਨਰਲ ਸਕੱਤਰ ਅਤੇ ਏਲਨਾਬਾਦ ਹਲਕੇ ਤੋਂ ਵਿਧਾਇਕ ਅਭੈ ਸਿੰਘ ਚੌਟਾਲਾ ਨੇ ਕਿਹਾ ਕਿ ਭਾਜਪਾ ਅਤੇ ਕਾਂਗਰਸ ਦਾ ਲੋਕ ਮੁੱਦਿਆਂ ਨਾਲ ਕੋਈ ਸਰੋਕਾਰ ਨਹੀਂ ਹੈ। ਭਾਜਪਾ ਅਤੇ ਕਾਂਗਰਸ ਇਕ-ਦੂਜੇ ਤੋਂ ਹਿਸਾਬ ਕਿਤਾਬ ਮੰਗ ਰਹੀਆਂ ਹਨ ਜਦੋਂ ਕਿ ਅਸਲੀਅਤ ਇਹ ਹੈ ਕਿ ਇਹ ਪਾਰਟੀਆਂ ਸਿਰਫ਼ ਸੁਰਖੀਆਂ ਬਟੋਰ ਰਹੀਆਂ ਹਨ ਅਤੇ ਦੋਵਾਂ ਪਾਰਟੀਆਂ ਨੇ ਆਮ ਲੋਕਾਂ ਦੀ ਭਲਾਈ ਲਈ ਕੁਝ ਨਹੀਂ ਕੀਤਾ। ਉਹ ਅੱਜ ਜਨ ਸੰਪਰਕ ਮੁਹਿੰਮ ਦੌਰਾਨ ਪਿੰਡ ਰੰਧਾਵਾ, ਅਰਨੀਆਂਵਾਲੀ, ਲੁਦੇਸਰ, ਰੂਪਾਵਾਸ, ਕੁਤਿਆਦਾ, ਜੋੜਕੀਆਂ ਅਤੇ ਜਮਾਲ ਆਦਿ ਪਿੰਡਾਂ ’ਚ ਨੁਕੜ ਸਭਾਵਾਂ ਦੌਰਾਨ ਸੰਬੋਧਨ ਕਰ ਰਹੇ ਸਨ।
ਅਭੈ ਚੌਟਾਲਾ ਨੇ ਕਿਹਾ ਕਿ ਇੱਕ ਪਾਸੇ ਭਾਜਪਾ ਨਿੱਤ ਨਵੇਂ ਐਲਾਨ ਕਰ ਰਹੀ ਹੈ, ਦੂਜੇ ਪਾਸੇ ਆਮ ਲੋਕਾਂ ਲਈ ਮੁਸ਼ਕਲਾਂ ਵਧ ਰਹੀਆਂ ਹਨ। ਪਿੰਡਾਂ ’ਚ ਕਿਸਾਨਾਂ ਨੂੰ ਲੋੜੀਂਦੀ ਬਿਜਲੀ ਨਹੀਂ ਮਿਲ ਰਹੀ। ਪਿੰਡਾਂ ’ਚ ਅੱਠ-ਅੱਠ ਘੰਟਿਆਂ ਦੇ ਬਿਜਲੀ ਕੱਟ ਲੱਗ ਰਹੇ ਹਨ। ਲੋਕਾਂ ਨੂੰ ਪੀਣ ਲਈ ਸਾਫ ਪਾਣੀ ਮੁਹੱਈਆ ਨਹੀਂ ਹੋ ਰਿਹਾ ਹੈ। ਉਨ੍ਹਾਂ ਭਾਜਪਾ ਦੇ ਸ਼ਾਸਨ ਦੌਰਾਨ ਅਪਰਾਧਿਕ ਘਟਨਾਵਾਂ ’ਚ ਹੋਏ ਵਾਧੇ ’ਤੇ ਚਿੰਤਾ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਇਨੈਲੋ-ਬਸਪਾ ਗੱਠਜੋੜ ਦੀ ਸਰਕਾਰ ਨੂੰ ਇਸ ਵਾਰ ਸੂਬੇ ਦੇ ਲੋਕਾਂ ਦਾ ਆਸ਼ੀਰਵਾਦ ਮਿਲਦਾ ਹੈ ਤਾਂ ਉਹ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਹਰਿਆਣਾ ਬਣਾਉਣਗੇ। ਇਸ ਮੌਕੇ ਬਸਪਾ ਦੇ ਜ਼ਿਲ੍ਹਾ ਪ੍ਰਧਾਨ ਭੂਸ਼ਨ ਬਰੌੜ, ਸੂਬਾ ਸਕੱਤਰ ਲੀਲੂਰਾਮ ਆਸਾਖੇੜਾ, ਧਰਮਪਾਲ ਮਖੋਸਰਾਨੀ, ਪ੍ਰੇਮ ਰਾਠੀ, ਰਵਿੰਦਰ ਬਾਲਿਆਣ, ਇਨੈਲੋ ਆਗੂ ਵਿਨੋਦ ਬੈਨੀਵਾਲ, ਪ੍ਰਵੇਸ਼ ਆਦਿ ਸਮੇਤ ਕਈ ਇਨੈਲੋ ਆਗੂ ਹਾਜ਼ਰ ਸਨ।

Advertisement

Advertisement
Advertisement