ਅਭਿਜੀਤ ਗੰਗੋਪਾਧਿਆਏ ਵੱਲੋਂ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ
09:53 PM Mar 05, 2024 IST
Kolkata: Calcutta High Court judge Justice Abhijit Gangopadhay addresses a press conference after tendering resignation from his post, in Kolkata, Tuesday, Feb. 5, 2024. (PTI Photo/Swapan Mahapatra) (PTI03_05_2024_000131A)
Advertisement
ਕੋਲਕਾਤਾ, 5 ਮਾਰਚ
Advertisement
ਕਲਕੱਤਾ ਹਾਈ ਕੋਰਟ ਦੇ ਜੱਜ ਅਭਿਜੀਤ ਗੰਗੋਪਾਧਿਆਏ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੇ ਕੁਝ ਘੰਟਿਆਂ ਬਾਅਦ ਭਾਜਪਾ ’ਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ। ਸਿੱਖਿਆ ਨਾਲ ਸਬੰਧਤ ਵੱਖ ਵੱਖ ਮਾਮਲਿਆਂ ਨਾਲ ਚਰਚਾ ’ਚ ਰਹੇ ਗੰਗੋਪਾਧਿਆਏ ਨੇ ਇਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਟੀਐਮਸੀ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਅਤੇ ਅੰਤ ਤੱਕ ਇਸ ਵਿਰੁੱਧ ਲੜਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਉਹ ਸੰਭਾਵੀ ਤੌਰ 'ਤੇ 7 ਮਾਰਚ ਨੂੰ ਭਾਜਪਾ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਕਿਹਾ ਕਿ ਉਹ ਭਾਜਪਾ ਵਿੱਚ ਸ਼ਾਮਲ ਹੋ ਰਹੇ ਹਨ ਕਿਉਂਕਿ ਇਹ ਇੱਕ ਰਾਸ਼ਟਰੀ ਪਾਰਟੀ ਹੈ, ਜੋ ਬੰਗਾਲ ਵਿੱਚ ਟੀਐਮਸੀ ਦੇ ਭ੍ਰਿਸ਼ਟਾਚਾਰ ਵਿਰੁੱਧ ਲੜ ਰਹੀ ਹੈ। ਉਨ੍ਹਾਂ ਇਸ ਬਾਰੇ ਸਿੱਧੇ ਤੌਰ ’ਤੇ ਜਵਾਬ ਦੇਣ ਤੋਂ ਗੁਰੇਜ਼ ਕੀਤਾ ਕਿ ਕੀ ਉਹ ਲੋਕ ਸਭਾ ਚੋਣਾਂ ਲੜਨਗੇ ਜਾਂ ਨਹੀਂ। ਉਨ੍ਹਾਂ ਕਿਹਾ, ’’ਇਹ ਭਾਜਪਾ ਹਾਈ ਕਮਾਨ ਨੇ ਤੈਅ ਕਰਨਾ ਹੈ। ਉਹ ਜੋ ਵੀ ਫੈਸਲਾ ਕਰਨਗੇ, ਮੈਨੂੰ ਸਵੀਕਾਰ ਹੋਵੇਗਾ।’’
Advertisement
Advertisement