ਐਨਓਸੀ ਦੀ ਸ਼ਰਤ ਖ਼ਤਮ ਕਰਨ ਨਾਲ ਲੋਕਾਂ ਨੂੰ ਰਾਹਤ ਮਿਲੇਗੀ: ਰਾਏ
ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 8 ਫਰਵਰੀ
ਵਿਧਾਇਕ ਐਡ.ਲਖਵੀਰ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਤਰ੍ਹਾਂ ਦੀ ਰਜਿਸਟਰੀਆਂ ’ਤੇ ਐਨਓਸੀ ਦੀ ਸ਼ਰਤ ਨੂੰ ਖ਼ਤਮ ਕਰਨ ਦਾ ਜੋ ਫ਼ੈਸਲਾ ਲਿਆ ਹੈ ਬਹੁੁਤ ਹੀ ਸ਼ਲਾਘਾਯੋਗ ਹੈ। ਇਸ ਦੇ ਨਾਲ ਪੰਜਾਬ ਦੇ ਲੋਕਾਂ ਵਿੱਚ ਖੁੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਅਣ-ਅਧਿਕਾਰਤ ਕਲੋਨੀਆਂ ਦੇ ਚੱਕਰ ਵਿੱਚ ਬਹੁੁਤ ਸਾਰੇ ਲੋਕ ਪਿਸ ਰਹੇ ਸਨ। ਉਨ੍ਹਾਂ ਦੇ ਮਕਾਨਾਂ ਦੀਆਂ ਪਲਾਟਾਂ ਦੀਆਂ ਰਜਿਸਟਰੀਆਂ ਨਹੀਂ ਹੋ ਰਹੀਆਂ ਸਨ ਅਤੇ ਬਿਜਲੀ ਦੇ ਮੀਟਰ ਲਗਾਉਣ ਵਿਚ ਵੀ ਸਮੱਸਿਆ ਆ ਰਹੀ ਸੀ। ਇਹ ਮਾਮਲਾ ਪੰਜਾਬ ਸਰਕਾਰ ਦੇ ਧਿਆਨ ਵਿੱਚ ਆਉਣ ’ਤੇ ਉਨ੍ਹਾਂ ਹਰ ਤਰ੍ਹਾਂ ਦੀਆਂ ਰਜਿਸਟਰੀਆਂ ’ਤੇ ਐਨਓਸੀ ਦੀ ਸ਼ਰਤ ਨੂੰ ਖ਼ਤਮ ਕਰਨ ਦਾ ਫ਼ੈਸਲਾ ਕੀਤਾ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਮੁੱਖ ਮੰਤਰੀ ਦਾ ਵੀ ਧੰਨਵਾਦ ਕੀਤਾ।
ਇਸ ਮੌਕੇ ਕੈਮਿਸਟ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੁਨੀਤ ਕੁੁਮਾਰ, ਆੜ੍ਹਤੀ ਐਸੋਸੀਏਸ਼ਨ ਦੇ ਉਪ ਪ੍ਰਧਾਨ ਤਰਸੇਮ ਉੱਪਲ, ਮੂਲੇਪੁਰ ਦੇ ਪ੍ਰਧਾਨ ਰਾਜੇਸ਼ ਉੱਪਲ, ਐਡ. ਰਾਹੁਲ ਸ਼ਰਮਾ, ਪ੍ਰਿਤਪਾਲ ਸਿੰਘ ਜੱਸੀ, ਮੋਹਿਤ ਸੂਦ, ਬਲਵੀਰ ਸੋਢੀ, ਰਾਜੇਸ਼ ਕੁੁਮਾਰ, ਪਾਵੇਲ ਹਾਂਡਾ, ਚੂਹੜ ਸਿੰਘ ਅਤੇ ਬਹਾਦਰ ਜਲਾਲ ਆਦਿ ਹਾਜ਼ਰ ਸਨ।