ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪੰਨੂ ਦੇ ਕਤਲ ਦੀ ਸਾਜ਼ਿਸ ਬਾਰੇ ਮੋਦੀ ਪਹਿਲੀ ਵਾਰ ਕਿਹਾ,‘ਜੇ ਸਬੂਤ ਦਿੱਤੇ ਜਾਣਗੇ ਤਾਂ ਯਕੀਨੀ ਤੌਰ ’ਤੇ ਗੌਰ ਕਰਾਂਗਾ’

12:33 PM Dec 20, 2023 IST

ਨਵੀਂ ਦਿੱਲੀ, 20 ਦਸੰਬਰ
ਅਮਰੀਕਾ 'ਚ ਭਾਰਤੀ ਅਧਿਕਾਰੀ ’ਤੇ ਖਾਲਿਸਤਾਨੀ ਅਤਿਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ ਲੱਗਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਪਹਿਲੀ ਵਾਰ ਆਪਣਾ ਬਿਆਨ ਦਿੱਤਾ ਹੈ। ਸ੍ਰੀ ਮੋਦੀ ਨੇ ਸਪੱਸ਼ਟ ਕਿਹਾ ਹੈ ਕਿ ਜੇ ਕਿਸੇ ਭਾਰਤੀ ਸਾਜ਼ਿਸ਼ ਬਾਰੇ ਕੋਈ ਸਬੂਤ ਦਿੱਤਾ ਜਾਂਦਾ ਹੈ ਤਾਂ ਉਹ ਯਕੀਨੀ ਤੌਰ 'ਤੇ ਇਸ 'ਤੇ 'ਵਿਚਾਰ' ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ‘ਕੁਝ ਘਟਨਾਵਾਂ’ ਭਾਰਤ ਅਤੇ ਅਮਰੀਕਾ ਦੀ ਦੋਸਤੀ ਨੂੰ ਪਟੜੀ ਤੋਂ ਨਹੀਂ ਉਤਾਰ ਸਕਦੀਆਂ। ਬਰਤਾਨਵੀ ਅਖਬਾਰ ਫਾਈਨੈਂਸ਼ੀਅਲ ਟਾਈਮਜ਼ ਨੂੰ ਇੰਟਰਵਿਊ ’ਚ ਸ੍ਰੀ ਮੋਦੀ ਨੇ ਸਾਫ ਕਿਹਾ ਕਿ ਜੇ ਸਾਡੇ ਕਿਸੇ ਨਾਗਰਿਕ ਨੇ ਕੁਝ ਚੰਗਾ ਜਾਂ ਬੁਰਾ ਕੀਤਾ ਹੈ ਤਾਂ ਅਸੀਂ ਇਸ 'ਤੇ ਵਿਚਾਰ ਕਰਨ ਲਈ ਤਿਆਰ ਹਾਂ। ਸਾਡੀ ਵਚਨਬੱਧਤਾ ਕਾਨੂੰਨ ਦੇ ਰਾਜ ਲਈ ਹੈ। ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਵਿਦੇਸ਼ਾਂ 'ਚ ਮੌਜੂਦ ਕੁਝ ਕੱਟੜਪੰਥੀ ਸਮੂਹਾਂ ਦੀਆਂ ਗਤੀਵਿਧੀਆਂ 'ਤੇ ਗੰਭੀਰ ਚਿੰਤਾ ਜ਼ਾਹਰ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ, ‘ਕੱਟੜਪੰਥੀ ਤੱਤ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂ 'ਤੇ ਧਮਕੀਆਂ ਦੇਣ ਅਤੇ ਹਿੰਸਾ ਭੜਕਾਉਣ 'ਚ ਲੱਗੇ ਹੋਏ ਹਨ।’ ਇਸ ਤੋਂ ਪਹਿਲਾਂ ਭਾਰਤੀ ਨਾਗਰਿਕ ਨਿਖਿਲ ਗੁਪਤਾ 'ਤੇ ਪੰਨੂ ਦੀ ਹੱਤਿਆ ਦੀ ਸਾਜ਼ਿਸ਼ ਰਚਣ ਦੇ ਦੋਸ਼ ਲੱਗ ਚੁੱਕੇ ਹਨ।

Advertisement

Advertisement