ਦੋ ਕਿਲੋ ਦੇ ਕਰੀਬ ਅਫੀਮ ਸਣੇ ਕਾਬੂ
06:09 AM Nov 30, 2024 IST
Advertisement
ਖੇਤਰੀ ਪ੍ਰਤੀਨਿਧ/ਨਿੱਜੀ ਪੱਤਰ ਪ੍ਰੇਰਕ
ਪਟਿਆਲਾ, 29 ਨਵੰਬਰ
ਜੀਆਰਪੀ ਦੀ ਟੀਮ ਨੇ ਐੱਸਆਈ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਇੱਕ ਕਾਰਵਾਈ ਦੌਰਾਨ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿੱਚੋਂ 1.900 ਕਿੱਲੋ ਅਫ਼ੀਮ ਬਰਾਮਦ ਕੀਤੀ ਹੈ। ਇਹ ਬਰਾਮਦਗੀ ਰੇਲਵੇ ਸਟੇਸ਼ਨ ਰਾਜਪੁਰਾ ਤੋਂ ਕੀਤੀ ਗਈ ਹੈ। ਜੀਆਰਪੀ ਦੇ ਡੀਐੱਸਪੀ ਜਗਮੋਹਨ ਸਿੰਘ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਰਾਜਪੁਰਾ ਦੇ ਪਲੇਟਫ਼ਾਰਮ ਨੰਬਰ 1 ’ਤੇ ਸੀਆਈਏ-2 ਜੀਆਰਪੀ ਦੇ ਐੱਸਆਈ ਸੁਖਵਿੰਦਰ ਸਿੰਘ ਵੱਲੋਂ ਇੱਕ ਵਿਅਕਤੀ ਦੀ ਸ਼ੱਕ ਦੇ ਆਧਾਰ ’ਤੇ ਜਦੋਂ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 1.900 ਗ੍ਰਾਮ ਅਫੀਮ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਬਲਜੀਤ ਸਿੰਘ ਵਾਸੀ ਪਿੰਡ ਰਹੋਣ ਥਾਣਾ ਸਦਰ ਖੰਨਾ ਜ਼ਿਲ੍ਹਾ ਲੁਧਿਆਣਾ ਵਜੋਂ ਹੋਈ, ਜਿਸ ਨੂੰ ਤੁਰੰਤ ਹਿਰਾਸਤ ‘ਚ ਲੈ ਲਿਆ ਗਿਆ ਤੇ ਉਸ ਖ਼ਿਲਾਫ਼ ਜੀਆਰਪੀ ਦੇ ਥਾਣਾ ਪਟਿਆਲਾ ਵਿੱਚ ਕੇਸ ਦਰਜ ਕੀਤਾ ਗਿਆ ਹੈ। ਅਦਾਲਤ ਵਿੱਚ ਪੇਸ਼ ਕਰਨ ’ਤੇ ਮੁਲਜ਼ਮ ਦਾ ਇੱਕ ਦਿਨ ਦਾ ਪੁਲੀਸ ਰਿਮਾਂਡ ਮਿਲਿਆ ਹੈ।
Advertisement
Advertisement
Advertisement