ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਿਮਾਚਲ ਯੂਨੀਵਰਸਿਟੀ ਵਿੱਚ ਏਬੀਵੀਪੀ ਤੇ ਐੱਸਐੱਫਆਈ ਦੇ ਕਾਰਕੁਨ ਭਿੜੇ

10:04 PM Sep 07, 2024 IST

ਸ਼ਿਮਲਾ, 7 ਸਤੰਬਰ

Advertisement

ਇੱਥੇ ਹਿਮਾਚਲ ਪ੍ਰਦੇਸ਼ ਯੂਨੀਵਰਸਿਟੀ ਵਿੱਚ ਅੱਜ ਵਿਦਿਆਰਥੀ ਜਥੇਬੰਦੀਆਂ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਅਤੇ ਸਟੂਡੈਂਟਸ ਫੈਡਰੇਸ਼ਨ ਆਫ ਇੰਡੀਆ (ਐੱਸਐੱਫਆਈ) ਦੇ ਕਾਰਕੁਨਾਂ ਵਿਚਾਲੇ ਝੜਪ ਹੋ ਗਈ। ਇਸ ਝੜਪ ਵਿੱਚ ਕਈ ਵਿਦਿਆਰਥੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ। ਇਹ ਜਾਣਕਾਰੀ ਪੁਲੀਸ ਦੇ ਸੂਤਰਾਂ ਨੇ ਦਿੱਤੀ। ਇਹ ਝੜਪ ਉਸ ਵੇਲੇ ਸ਼ੁਰੂ ਹੋਈ ਜਦੋਂ ਦੋਵੇਂ ਜਥੇਬੰਦੀਆਂ ਦੇ ਕਾਰਕੁਨਾਂ ਨੇ ਯੂਨੀਵਰਸਿਟੀ ਦੇ ਗੇਟ ’ਤੇ ਇਕ-ਦੂਜੇ ਖ਼ਿਲਾਫ਼ ਟਿੱਪਣੀਆਂ ਕੀਤੀਆਂ। ਮੌਕੇ ’ਤੇ ਪੁੱਜੀ ਕੁਈਕ ਰਿਸਪੌਂਸ ਟੀਮ (ਕਿਊਆਰਟੀ) ਨੇ ਹਾਲਾਤ ’ਤੇ ਕਾਬੂ ਪਾਇਆ। ਦੋਵੇਂ ਜਥੇਬੰਦੀਆਂ ਨੇ ਘਟਨਾ ਲਈ ਇਕ-ਦੂਜੇ ਨੂੰ ਜ਼ਿੰਮੇਵਾਰ ਠਹਿਰਾਇਆ ਹੈ। -ਪੀਟੀਆਈ

Advertisement
Advertisement