ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਾਤਾ ਗੁਜਰੀ ਕਾਲਜ ਵਿੱਚ ਅਕਾਦਮਿਕ ਕੌਂਸਲ ਦੀ ਮੀਟਿੰਗ

08:45 AM Jul 23, 2024 IST
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ। -ਫੋਟੋ: ਸੂਦ

ਨਿੱਜੀ ਪੱਤਰ ਪ੍ਰੇਰਕ
ਫ਼ਤਹਿਗੜ੍ਹ ਸਾਹਿਬ, 22 ਜੁਲਾਈ
ਮਾਤਾ ਗੁਜਰੀ ਕਾਲਜ ਫ਼ਤਹਿਗੜ੍ਹ ਸਾਹਿਬ ਵਿੱਚ ਅਕਾਦਮਿਕ ਕੌਂਸਲ ਦੇ ਚੇਅਰਪਰਸਨ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਦੀ ਅਗਵਾਈ ਵਿੱਚ ਕਾਲਜ ਦੀ ਅਕਾਦਮਿਕ ਕੌਂਸਲ ਦੀ 15ਵੀਂ ਮੀਟਿੰਗ ਹੋਈ। ਇਸ ਵਿੱਚ ਕਾਲਜ ’ਚ ਅੰਡਰ-ਗ੍ਰੈਜੂਏਸ਼ਨ ਪੱਧਰ ’ਤੇ ਪੜ੍ਹਾਏ ਜਾਣ ਵਾਲੇ ਕੋਰਸਾਂ ਵਿੱਚ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ ਦੇ ਨਿਯਮਾਂ ਅਨੁਸਾਰ ਨਵੀਂ ਸਿੱਖਿਆ ਨੀਤੀ ਨੂੰ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ। ਇਸ ਮੌਕੇ ਨਵੇਂ ਵਿੱਦਿਅਕ ਸੈਸ਼ਨ 2024-2025 ਲਈ ਤਿਆਰ ਕੀਤੇ ਗਏ ਸਿਲੇਬਸ ਨੂੰ ਪਾਸ ਕਰਵਾਇਆ ਗਿਆ। ਮੀਟਿੰਗ ਵਿੱਚ ਸੈਂਟਰਲ ਯੂਨੀਵਰਸਿਟੀ ਹਿਮਾਚਲ ਪ੍ਰਦੇਸ਼ ਤੋਂ ਪ੍ਰੋ. ਡਾ. ਸੰਜੀਵ ਗੁਪਤਾ, ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਫ਼ਤਹਿਗੜ੍ਹ ਸਾਹਿਬ ਤੋਂ ਪ੍ਰੋ. ਡਾ. ਲਖਵਿੰਦਰ ਸਿੰਘ, ਪੰਜਾਬੀ ਯੂਨੀਵਰਸਿਟੀ ਪਟਿਆਲਾ ਤੋਂ ਯੂਨੀਵਰਸਿਟੀ ਡਾ. ਰਿਤੂ ਲੈਹਲ ਪ੍ਰੋ. ਡਾ. ਜਸਵਿੰਦਰ ਸਿੰਘ ਬਰਾੜ, ਡਾ. ਹਿਮਾਂਸ਼ੂ ਆਦਿ ਸ਼ਾਮਲ ਹੋਏ। ਇਸ ਮੌਕੇ ਡਾਇਰੈਕਟਰ ਡਾ. ਕਸ਼ਮੀਰ ਸਿੰਘ, ਅਕਾਦਮਿਕ ਕੌਂਸਲ ਦੇ ਮੈਂਬਰ ਸਕੱਤਰ ਪ੍ਰੋ. ਪ੍ਰਦੀਪ ਕੌਰ ਸੰਧੂ, ਡੀਨ ਅਕਾਦਮਿਕ ਮਾਮਲਿਆਂ ਡਾ. ਕਮਲਪ੍ਰੀਤ ਕੌਰ, ਉਪ ਪ੍ਰਿੰਸੀਪਲ ਡਾ. ਬਿਕਰਮਜੀਤ ਸਿੰਘ ਤੇ ਕੰਟਰੋਲਰ ਪ੍ਰੀਖਿਆਵਾਂ ਡਾ. ਹਰਜੀਤ ਸਿੰਘ ਆਦਿ ਨੇ ਵੀ ਵਿਚਾਰ ਪੇਸ਼ ਕੀਤੇ।

Advertisement

Advertisement
Advertisement