ਰੱਸਾਕਸ਼ੀ ’ਚ ਅਕੈਡਮਿਕ ਸਕੂਲ ਦੀਆਂ ਵਿਦਿਆਰਥਣਾਂ ਮੋਹਰੀ
08:46 AM Sep 06, 2023 IST
ਲਹਿਰਾਗਾਗਾ: ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਅਕੈਡਮਿਕ ਵਰਲਡ ਸਕੂਲ ਖੋਖਰ ਦੀਆਂ ਵਿਦਿਆਰਥਣਾਂ ਨੇ ਰੱਸਾਕਸ਼ੀ ਦੇ ਅੰਡਰ-19 ਮੁਕਾਬਲਿਆਂ ਵਿੱਚ ਹਿੱਸਾ ਲਿਆ ਅਤੇ ਬਲਾਕ ਲਹਿਰਾਗਾਗਾ ਵਿਚ ਪਹਿਲਾ ਸਥਾਨ ਪ੍ਰਾਪਤ ਕੀਤਾ। ਇਹ ਖੇਡਾਂ ਭਾਈ ਕਿ ਪਿਸ਼ੌਰ ਵਿੱਚ ਕਾਰਵਾਈਆਂ ਗਈਆਂ ਸਨ। ਅਕੈਡਮਿਕ ਵਰਲਡ ਸਕੂਲ ਖੋਖਰ ਦੀ ਟੀਮ ਪਹਿਲੇ ਨੰਬਰ ’ਤੇ ਰਹੀ। ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਸੁਖਵੀਰ, ਸੁਪਨਪ੍ਰੀਤ, ਸੇਜਲ ਤੇ ਗਗਨਦੀਪ ਅਤੇ ਗਿਆਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਕਿਰਨ, ਜੈਸਿਕਾ, ਹਰਲੀਨ, ਗੁਰਵੀਰ, ਹਰਮਨਪ੍ਰੀਤ, ਹਰਮਨਦੀਪ ਤੇ ਅਮਨਦੀਪ ਵਿਦਿਆਰਥਣਾਂ ਨੇ ਹਿੱਸਾ ਲਿਆ। ਸਕੂਲ ਦੇ ਪ੍ਰਿੰਸੀਪਲ ਤਰੁਨਾ ਅਰੋੜਾ ਨੇ ਵਿਦਿਆਰਥਣਾਂ ਨੂੰ ਜਿੱਤ ਦੀ ਮੁਬਾਰਕ ਦਿੱਤੀ ਅਤੇ ਚੰਗੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਸਕੂਲ ਦੇ ਚੇਅਰਮੈਨ ਸੰਜੇ ਸਿੰਗਲਾ ਨੇ ਖਿਡਾਰਨਾਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। -ਪੱਤਰ ਪ੍ਰੇਰਕ
Advertisement
Advertisement