For the best experience, open
https://m.punjabitribuneonline.com
on your mobile browser.
Advertisement

ਚੋਣਾਂ ਦੇ ਐਲਾਨ ਤੋਂ ਪਹਿਲਾਂ ਨੀਂਹ ਪੱਥਰ ਰੱਖਣ ਦੇ ਰੁਝਾਨਾਂ ’ਚ ਤੇਜ਼ੀ

07:29 AM Mar 14, 2024 IST
ਚੋਣਾਂ ਦੇ ਐਲਾਨ ਤੋਂ ਪਹਿਲਾਂ ਨੀਂਹ ਪੱਥਰ ਰੱਖਣ ਦੇ ਰੁਝਾਨਾਂ ’ਚ ਤੇਜ਼ੀ
Advertisement

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 13 ਮਾਰਚ
ਸੂਬੇ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਚੋਣ ਪ੍ਰੋਗਰਾਮ ਦੇ ਐਲਾਨ ਤੋਂ ਕੁਝ ਦਿਨ ਪਹਿਲਾਂ ਸਰਹੱਦੀ ਜ਼ਿਲ੍ਹੇ ਵਿੱਚ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਲਈ ਨੀਂਹ ਪੱਥਰ ਰੱਖਣ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਸਾਰੇ ਮੰਤਰੀਆਂ ਅਤੇ ਸਥਾਨਕ ਵਿਧਾਇਕਾਂ ਵਿੱਚੋਂ ਹਰਭਜਨ ਸਿੰਘ ਈਟੀਓ ਨੇ ਪਿਛਲੇ ਦੋ ਮਹੀਨਿਆਂ ਦੌਰਾਨ 26 ਵਿਕਾਸ ਪ੍ਰਾਜੈਕਟਾਂ ਲਈ ਲਗਪਗ 154 ਕਰੋੜ ਰੁਪਏ ਦੇ ਸਭ ਤੋਂ ਵੱਧ ਨੀਂਹ ਪੱਥਰ ਰੱਖੇ ਹਨ। ਉਨ੍ਹਾਂ ਅੱਜ ਵੀ 3 ਕਰੋੜ 25 ਲੱਖ ਰੁਪਏ ਤੋਂ ਵੱਧ ਦੇ ਕੰਮਾਂ ਦੀ ਸ਼ੁਰੂਆਤ ਦਾ ਉਦਘਾਟਨ ਕੀਤਾ ਹੈ। ਇਸੇ ਤਹਿਤ ਅੱਜ ਹਲਕਾ ਜੰਡਿਆਲਾ ਗੁਰੂ ਦੇ 15 ਪਿੰਡਾਂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਗਏ। ਇਸ ਦੌਰਾਨ ਇਨ੍ਹਾਂ ਪਿੰਡਾਂ ਵਿੱਚ ਵਾਟਰ ਸਪਲਾਈ ਅਤੇ ਸੈਨੀਟੇਸ਼ਨ ਤੋਂ ਇਲਾਵਾ ਗਲੀਆਂ ਨਾਲੀਆਂ ਅਤੇ ਲਿੰਕ ਸੜਕਾਂ ਬਣਾਈਆਂ ਜਾਣਗੀਆਂ। ਇਸ ਤੋਂ ਪਹਿਲਾ ਉਨ੍ਹਾਂ 10 ਮਾਰਚ ਨੂੰ ਇੱਥੇ ਤਿੰਨ ਵਿਧਾਨ ਸਭਾ ਹਲਕਿਆਂ ਜੰਡਿਆਲਾ ਗੁਰੂ, ਖਡੂਰ ਸਾਹਿਬ ਅਤੇ ਬਾਬਾ ਬਕਾਲਾ ਵਿੱਚ 78 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਿਆ ਸੀ।
ਸਰਹੱਦੀ ਸਬ ਡਿਵੀਜ਼ਨ ਅਜਨਾਲਾ ਤੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪਿਛਲੇ ਦੋ ਮਹੀਨਿਆਂ ਦੌਰਾਨ ਪੰਜ ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ। ਇਸੇ ਤਰ੍ਹਾਂ ਅੰਮ੍ਰਿਤਸਰ ਲੋਕ ਸਭਾ ਸੀਟ ਵਿੱਚ ਪੈਂਦੇ ਹੋਰ ਹਲਕਿਆਂ ਵਿੱਚ ਵੀ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ ਗਏ ਹਨ। ਉਧਰ, ਸਾਬਕਾ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਕਿਹਾ ਕਿ ‘ਆਪ’ ਸਰਕਾਰ ਦੇ ਪਿਛਲੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਕੁਝ ਵੀ ਨਵਾਂ ਨਹੀ ਹੋਇਆ। ਇਸ ਕਾਰਨ ਸੰਸਦੀ ਚੋਣਾਂ ਵਿੱਚ ਵੋਟਾਂ ਮੰਗਣ ਲਈ ਅਤੇ ਵੋਟਰਾਂ ਨੂੰ ਦਿਖਾਉਣ ਲਈ ਇਨ੍ਹਾਂ ਕੋਲ ਕੁਝ ਵੀ ਨਹੀਂ ਹੈ। ਪੰਜਾਬ ਸਰਕਾਰ ਨੇ ਘੱਟ ਕੀਮਤ ’ਤੇ ਰੇਤ ਦੇਣ, ਨਸ਼ਿਆਂ ਦੀ ਤਸਕਰੀ ਨੂੰ ਰੋਕਣ, 18 ਸਾਲ ਤੋਂ ਵੱਧ ਉਮਰ ਦੀਆਂ ਔਰਤਾਂ ਨੂੰ ਹਜ਼ਾਰ ਰੁਪਏ ਮਹੀਨਾ ਭੱਤਾ ਦੇਣ ਦੇ ਆਪਣੇ ਵਾਅਦਿਆਂ ਨੂੰ ਪੂਰਾ ਨਹੀਂ ਕੀਤਾ। ਦੂਜੇ ਪਾਸੇ ‘ਆਪ’ ਆਗੂਆ ਨੇ ਲੋਕ ਸਭਾ ਚੋਣਾਂ ਨੇੜੇ ਆਉਣ ਕਾਰਨ ਨੀਂਹ ਪੱਥਰ ਰੱਖਣ ਦੇ ਰੁਝਾਨ ਵਿੱਚ ਤੇਜ਼ੀ ਲਿਆਉਣ ਦੇ ਦੋਸ਼ਾਂ ਨੂੰ ਨਕਾਰਦਿਆ ਕਿਹਾ ਕਿ ‘ਆਪ’ ਸਰਕਾਰ ਨੇ ਸੱਤਾ ਵਿੱਚ ਆਉਂਦੇ ਹੀ ਕੀਤੇ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਸਨ।

Advertisement

‘ਆਪ’ ਨੇ ਅਕਾਲੀ ਦਲ ਦੇ ਰਾਜ ਦੀ ਯਾਦ ਦਿਵਾਈ: ਔਜਲਾ

‘ਆਪ’ ਸਰਕਾਰ ਦੇ ਨੀਂਹ ਪੱਥਰ ਰੱਖਣ ਦੇ ਰੁਝਾਨ ਬਾਰੇ ਅੰਮ੍ਰਿਤਸਰ ਦੇ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਇਸ ਕਵਾਇਦ ਨੇ ਅਕਾਲੀ ਦਲ ਬਾਦਲ ਦੇ ਰਾਜ ਦੀ ਯਾਦ ਦਿਵਾ ਦਿੱਤੀ ਹੈ। ਉਨ੍ਹਾਂ ਨੇ ਵੀ ਆਪਣੀ ਸਰਕਾਰ ਦੇ ਅੰਤਲੇ ਦਿਨਾਂ ਦੌਰਾਨ ਇਸੇ ਤਰ੍ਹਾਂ ਨੀਂਹ ਪੱਥਰਾਂ ਦਾ ਸਹਾਰਾ ਲਿਆ ਸੀ ਪਰ ਉਨ੍ਹਾਂ ਨੂੰ ਪਿਛਲੀਆਂ ਚੋਣਾਂ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਵੋਟਰ ਸਮਝਦਾਰ ਹਨ ਅਤੇ ਹੁਣ ਉਹ ਅਜਿਹੀਆਂ ਚਾਲਾਂ ਨੂੰ ਸਮਝਦੇ ਹਨ।

Advertisement
Author Image

joginder kumar

View all posts

Advertisement
Advertisement
×