ਲੋਕਾਂ ਦਾ ਫਤਵਾ ਕਬੂਲ: ਰਾਹੁਲ ਗਾਂਧੀ
05:45 PM Dec 03, 2023 IST
Advertisement
ਨਵੀਂ ਦਿੱਲੀ, 3 ਦਸੰਬਰ
ਚਾਰ ਸੂਬਿਆਂ ’ਚ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ’ਤੇ ਗੱਲਬਾਤ ਕਰਦਿਆਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਕਿਹਾ, ‘‘ਅਸੀਂ ਮੱਧ ਪ੍ਰਦੇਸ਼, ਛੱਤੀਸਗੜ੍ਹ ਅਤੇ ਰਾਜਸਥਾਨ ਦੇ ਫਤਵੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ ਅਤੇ ਵਿਚਾਰਧਾਰਾ ਦੀ ਲੜਾਈ ਜਾਰੀ ਰਹੇਗੀ।’’ ਤਿਲੰਗਾਨਾ ਬਾਰੇ ਗੱਲਬਾਤ ਕਰਦਿਆਂ ਉਨ੍ਹਾਂ ਸੂਬੇ ਦੇ ਲੋਕਾਂ ਦਾ ਤਹਿ ਦਿਲੋਂ ਧਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਸੀਂ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਾਂਗੇ।
Advertisement
Advertisement