ਹਾਦਸਾ: ਕੰਡਟਕਰ ਦੇ ਵਾਰਸਾਂ ਲਈ ਮੁਆਵਜ਼ਾ ਮੰਗਿਆ
07:58 AM Jan 11, 2025 IST
ਮਸਤੂਆਣਾ ਸਾਹਿਬ:
Advertisement
ਇੱਥੇ ਚੰਡੀਗੜ੍ਹ-ਬਠਿੰਡਾ ਨੈਸ਼ਨਲ ਹਾਈਵੇਅ ’ਤੇ ਪੈਂਦੇ ਪਿੰਡ ਬਹਾਦਰਪੁਰ ਨੇੜੇ ਪੀਆਰਟੀਸੀ ਚੰਡੀਗੜ੍ਹ ਡਿੱਪੂ ਦੀ ਬੱਸ ਅਤੇ ਟਰੈਕਟਰ-ਟਰਾਲੀ ਵਿਚਾਲੇ ਟੱਕਰ ਦੌਰਾਨ ਫੌਤ ਹੋਏ ਕੰਡਕਟਰ ਰਮਨਦੀਪ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਘੁਮਿਆਰਾ ਮਲੋਟ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ। ਪੀਆਰਟੀਸੀ ਕਰਮਚਾਰੀ ਦਲ ਦੇ ਸਕੱਤਰ ਜਨਰਲ ਗੁਰਜੰਟ ਸਿੰਘ ਦੁੱਗਾਂ ਅਤੇ ਪੀਆਰਟੀਸੀ ਪੈਨਸ਼ਨ ਐਸੋਸੀਏਸ਼ਨ ਸੰਗਰੂਰ ਦੇ ਚੇਅਰਮੈਨ ਬਲਵੰਤ ਸਿੰਘ ਜੋਗਾ ਨੇ ਜਿੱਥੇ ਹਾਦਸੇ ’ਤੇ ਦੁੱਖ ਪ੍ਰਗਟ ਕੀਤਾ ਉੱਥੇ ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਜੋ ਮ੍ਰਿਤਕ ਕੰਡਕਟਰ ਦੇ ਪਰਿਵਾਰ ਨੂੰ ਬਣਦੇ ਲਾਭਾਂ ਤੋਂ ਇਲਾਵਾ ਤਰਸ ਦੇ ਆਧਾਰ ’ਤੇ ਨੌਕਰੀ ਅਤੇ 50 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ। ਇਸ ਤੋਂ ਇਲਾਵਾ ਜ਼ਖਮੀਆਂ ਦੇ ਇਲਾਜ ਲਈ ਵੱਧ ਤੋਂ ਵੱਧ ਮਦਦ ਕੀਤੀ ਜਾਵੇ। -ਪੱਤਰ ਪ੍ਰੇਰਕ
Advertisement
Advertisement