ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਗਰਾਤੇ ਦੌਰਾਨ ਹਾਦਸਾ; ਔਰਤ ਦੀ ਮੌਤ, ਅੱਠ ਜ਼ਖ਼ਮੀ

08:01 AM Oct 07, 2024 IST

ਗੁਰਿੰਦਰ ਸਿੰਘ
ਲੁਧਿਆਣਾ, 6 ਅਕਤੂਬਰ
ਇੱਥੇ ਹੰਬੜਾਂ ਰੋਡ ਸਥਿਤ ਦਵਾਰਕਾ ਐਨਕਲੇਵ ਵਿੱਚ ਜਗਰਾਤੇ ਦੌਰਾਨ ਲਾਈਟਾਂ ਦਾ ਜੰਗਲਾ ਡਿੱਗਣ ਕਾਰਨ ਔਰਤ ਦੀ ਮੌਤ ਹੋ ਗਈ ਜਦਕਿ ਅੱਠ ਜਣੇ ਜ਼ਖ਼ਮੀ ਹੋ ਗਏ। ਇਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਜ਼ਖਮੀਆਂ ਵਿੱਚ ਸ਼ਾਮਲ ਇੱਕ ਔਰਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਹੰਬੜਾਂ ਰੋਡ ’ਤੇ ਦਵਾਰਕਾ ਐਨਕਲੇਵ ਵਿੱਚ ਜਗਰਾਤਾ ਕਰਵਾਇਆ ਜਾ ਰਿਹਾ ਸੀ ਕਿ ਅਚਾਨਕ ਇੱਕ ਵਜੇ ਦੇ ਕਰੀਬ ਝੱਖੜ ਸ਼ੁਰੂ ਹੋ ਗਿਆ ਜਿਸ ਕਾਰਨ ਸਟੇਜ ’ਤੇ ਲੱਗੀਆਂ ਲਾਈਟਾਂ ਦਾ ਜੰਗਲਾ ਸ਼ਰਧਾਲੂਆਂ ’ਤੇ ਡਿੱਗ ਗਿਆ। ਇਸ ਤੋਂ ਬਾਅਦ ਭਗਦੜ ਮੱਚ ਗਈ ਅਤੇ ਲੋਕ ਜਾਨ ਬਚਾਉਣ ਲਈ ਇੱਧਰ-ਉੱਧਰ ਭੱਜਣ ਲੱਗੇ। ਇਸ ਹਾਦਸੇ ਵਿੱਚ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਿਸ ਦੀ ਪਛਾਣ ਸੁਨੀਤਾ ਵਜੋਂ ਹੋਈ ਹੈ ਜਦਕਿ ਅੱਠ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚ ਕਈ ਬੱਚੇ ਵੀ ਸ਼ਾਮਲ ਹਨ। ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਰਜਨੀ ਨਾਮ ਦੀ ਔਰਤ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਏਸੀਪੀ ਗੁਰਦੇਵ ਸਿੰਘ ਨੇ ਦੱਸਿਆ ਹੈ ਕਿ ਪੀਏਯੂ ਦੀ ਪੁਲੀਸ ਸੂਚਨਾ ਮਿਲਦਿਆਂ ਹੀ ਮੌਕੇ ’ਤੇ ਪੁੱਜੀ। ਉਨ੍ਹਾਂ ਦੱਸਿਆ ਕਿ ਮ੍ਰਿਤਕਾ ਸੁਨੀਤਾ ਦੀ ਲਾਸ਼ ਪੋਸਟਮਾਰਟਮ ਬਾਅਦ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Advertisement

Advertisement