Accident: ਸੜਕ ਹਾਦਸੇ ’ਚ ਦਾਦੀ ਤੇ ਪੋਤੇ ਦੀ ਮੌਤ
09:28 PM May 19, 2025 IST
ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 19 ਮਈ
ਕੋਠਾ ਗੁਰੂ-ਜਲਾਲ ਲਿੰਕ ਸੜਕ 'ਤੇ ਵਾਪਰੇ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਪੋਤੇ ਅਤੇ ਬਜ਼ੁਰਗ ਦਾਦੀ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਨੌਜਵਾਨ ਲਵੀ ਸਿੰਘ (19) ਵਾਸੀ ਦਿਆਲਪੁਰਾ ਭਾਈਕਾ ਅਤੇ ਉਸ ਦੀ ਦਾਦੀ ਬਲਵਿੰਦਰ ਕੌਰ (72) ਮੋਟਰਸਾਈਕਲ 'ਤੇ ਸਵਾਰ ਹੋ ਕੇ ਆਪਣੇ ਪਿੰਡ ਦਿਆਲਪੁਰਾ ਭਾਈਕਾ ਤੋਂ ਰੋਮਾਣਾ ਅਜੀਤ ਸਿੰਘ ਵਾਲਾ ਵਿਖੇ ਆਪਣੀ ਰਿਸ਼ਤੇਦਾਰੀ ਵਿੱਚ ਸਸਕਾਰ 'ਤੇ ਜਾ ਰਹੇ ਸਨ ਤਾਂ ਰਸਤੇ ਵਿੱਚ ਉਨ੍ਹਾਂ ਦੇ ਮੋਟਰਸਾਈਕਲ ਤੇ ਟਰਾਲੇ ਵਿਚਕਾਰ ਟੱਕਰ ਹੋ ਗਈ। ਇਸ ਘਟਨਾ ਵਿਚ ਦਾਦੀ ਦੀ ਮੌਕੇ 'ਤੇ ਮੌਤ ਹੋ ਗਈ ਜਦਕਿ ਗੰਭੀਰ ਜ਼ਖਮੀ ਨੌਜਵਾਨ ਲਵੀ ਸਿੰਘ ਨੂੰ ਬਠਿੰਡਾ ਵਿਖੇ ਲਿਜਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
Advertisement
Advertisement