Accident ਕਰਨਾਟਕ: ਬੱਸ ਹਾਦਸੇ ਵਿਚ 3 ਦੀ ਮੌਤ, 20 ਤੋਂ ਵੱਧ ਜ਼ਖ਼ਮੀ
09:07 AM Dec 02, 2024 IST
ਤੁਮਕੁਰ, 2 ਦਸੰਬਰ
Advertisement
ਕਰਨਾਟਕ ਦੇ ਤੁਮਕੁਰ ਜ਼ਿਲ੍ਹੇ ਦੇ ਸੀਰਾ ਖੇਤਰ ਵਿੱਚ ਇੱਕ ਨਿੱਜੀ ਬੱਸ ਦੇ ਸੜਕ ਦੇ ਡਿਵਾਈਡਰ ਨਾਲ ਟਕਰਾ ਜਾਣ ਕਾਰਨ ਤਿੰਨ ਯਾਤਰੀਆਂ ਦੀ ਮੌਤ ਹੋ ਗਈ ਅਤੇ 20 ਤੋਂ ਵੱਧ ਹੋਰ ਜ਼ਖਮੀ ਹੋ ਗਏ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਤੜਕੇ 4.30 ਵਜੇ ਵਾਪਰੀ ਜਦੋਂ ਬੱਸ ਗੋਆ ਤੋਂ ਵਾਪਸ ਆ ਰਹੀ ਸੀ। ਹਾਦਸੇ ਵਿੱਚ ਜ਼ਖਮੀ ਯਾਤਰੀਆਂ ਨੂੰ ਇਲਾਜ ਲਈ ਸਥਾਨਕ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਹਾਦਸੇ ਦੀ ਸੂਚਨਾ ਮਿਲਣ ਉਪਰੰਤ ਪੁਲੀਸ ਸੁਪਰਡੈਂਟ (ਐਸਪੀ) ਤੁਮਾਕੁਰੂ ਕੇਵੀ ਅਸ਼ੋਕ ਨੇ ਹੋਰ ਅਧਿਕਾਰੀਆਂ ਦੇ ਨਾਲ ਘਟਨਾ ਸਥਾਨ ਦਾ ਦੌਰਾ ਕੀਤਾ। ਉਨਾਂ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਏਐੱਨਆਈ
Advertisement
Advertisement