ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

Accident: ਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੇ ਲੋਕਾਂ ਨੂੰ ਮਾਰੀ ਟੱਕਰ, ਦੋ ਦੀ ਮੌਤ, ਚਾਰ ਜ਼ਖ਼ਮੀ

10:25 AM Jan 04, 2025 IST

ਜਬਲਪੁਰ, 4 ਜਨਵਰੀ

Advertisement

ਮੱਧ ਪ੍ਰਦੇਸ਼ ਦੇ ਜਬਲਪੁਰ ਸ਼ਹਿਰ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਨੇ ਪੈਦਲ ਜਾ ਰਹੇ ਲੋਕਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖ਼ਮੀ ਹੋ ਗਏ। ਇੱਕ ਅਧਿਕਾਰੀ ਨੇ ਦੱਸਿਆ ਕਿ ਇਹ ਹਾਦਸਾ ਸ਼ੁੱਕਰਵਾਰ ਰਾਤ ਕਰੀਬ 10 ਵਜੇ ਵਿਜੇ ਨਗਰ ਇਲਾਕੇ ਵਿੱਚ ਵਾਪਰਿਆ।

ਇੰਸਪੈਕਟਰ ਵਰਿੰਦਰ ਸਿੰਘ ਪਵਾਰ ਨੇ ਪੀਟੀਆਈ ਨੂੰ ਦੱਸਿਆ ਕਿ ਕਾਰ ਚਾਲਕ ਡਾ. ਸੰਜੇ ਪਟੇਲ (46) ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿਚ ਦੋ ਪੈਦਲ ਜਾ ਰਹੇ ਦੋ ਰਾਹਗੀਰਾਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਜ਼ਖਮੀਆਂ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਮ੍ਰਿਤਕਾਂ ਦੀ ਪਛਾਣ ਰਵੀ ਸ਼ੰਕਰ ਦੂਬੇ (67) ਅਤੇ ਮੁੰਨੀ ਬਾਈ ਸੇਨ (61) ਵਜੋਂ ਹੋਈ ਹੈ।

Advertisement

ਅਧਿਕਾਰੀ ਨੇ ਕਿਹਾ ਕਿ ਕਾਰ ਚਾਲਕ ਪਟੇਲ ਨੇ ਦਾਅਵਾ ਕੀਤਾ ਹੈ ਕਿ ਉਹ ਦਿਲ ਦਾ ਮਰੀਜ਼ ਹੈ ਅਤੇ ਹਾਲ ਹੀ ਵਿੱਚ ਉਸ ਦੀ ਸਰਜਰੀ ਹੋਈ ਹੈ। ਡਰਾਇਵਿੰਗ ਦੌਰਾਨ ਉਸਦਾ ਸਿਰ ਘੁੰਮਣਾ ਸ਼ੁਰੂ ਹੋ ਗਿਆ ਅਤੇ ਉਹ ਬਾਹਰ ਨਿਕਲ ਗਿਆ। ਪਵਾਰ ਨੇ ਇਸ ਗੱਲ ਤੋਂ ਇਨਕਾਰ ਕੀਤਾ ਕਿ ਡਾਕਟਰ ਨਸ਼ੇ ਵਿਚ ਸੀ। ਚਸ਼ਮਦੀਦਾਂ ਮੁਤਾਬਕ ਕਾਰ ਛੇ ਵਿਅਕਤੀਆਂ ਨੂੰ ਟੱਕਰ ਮਾਰੀ ਅਤੇ ਡਿਵਾਈਡਰ ਨਾਲ ਜਾ ਟਕਰਾਈ। ਪੀਟੀਆਈ

Advertisement
Tags :
Jabalpur Accident