Accident: ਸੜਕ ਹਾਦਸੇ ਵਿੱਚ ਦੋ ਨੌਜਵਾਨ ਹਲਾਕ
06:01 PM May 27, 2025 IST
ਲਖਵਿੰਦਰ ਸਿੰਘ
ਮਲੋਟ, 27 ਮਈ
ਮਲੋਟ ਤੋਂ ਸ੍ਰੀ ਮੁਕਤਸਰ ਸਾਹਿਬ ਜਾਣ ਵਾਲੀ ਸੜਕ ’ਤੇ ਪੈਂਦੇ ਪਿੰਡ ਕੁਰਾਈ ਵਾਲਾ ਦੇ ਮੋੜ ’ਤੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਨੌਜਵਾਨ ਡਾਇਟ ਸ੍ਰੀ ਮੁਕਤਸਰ ਸਾਹਿਬ ਵਿਖੇ ਕੰਮ ਕਰਦੇ ਸਨ। ਕਾਰ ਅਤੇ ਮੋਟਰਸਾਈਕਲ ਦੀ ਸਿੱਧੀ ਟੱਕਰ ਵਿਚ ਰਾਜਵਿੰਦਰ ਸਿੰਘ ਪਿੰਡ ਭੰਗਜੜੀ ਦੀ ਮੌਕੇ ’ਤੇ ਮੌਤ ਹੋ ਗਈ, ਜਦਕਿ ਲਵਪ੍ਰੀਤ ਸਿੰਘ ਵਾਸੀ ਪਿੰਡ ਨੰਦਗੜ੍ਹ ਨੂੰ ਜ਼ਖ਼ਮੀ ਹਾਲਤ ਵਿੱਚ ਸਰਕਾਰੀ ਹਸਪਤਾਲ ਮਲੋਟ ਲਿਆਂਦਾ ਗਿਆ, ਜਿੱਥੇ ਉਸਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਵੱਲੋਂ ਏਮਜ਼ ਹਸਪਤਾਲ ਬਠਿੰਡਾ ਰੈਫਰ ਕਰ ਦਿੱਤਾ ਗਿਆ, ਜਿਥੇ ਪਹੁੰਚਦਿਆਂ ਹੀ ਲਵਪ੍ਰੀਤ ਸਿੰਘ ਵੀ ਦਮ ਤੋੜ ਗਿਆ ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
Advertisement
Advertisement