Accident: ਉੱਤਰਾਖੰਡ: ਬੱਸ ਖੱਡ ’ਚ ਡਿੱਗਣ ਕਾਰਨ ਛੇ ਹਲਾਕ; 22 ਜ਼ਖ਼ਮੀ
11:15 PM Jan 12, 2025 IST
>ਦੇਹਰਾਦੂਨ, 12 ਜਨਵਰੀਉੱਤਰਾਖੰਡ ਦੇ ਪੌੜੀ ਜ਼ਿਲ੍ਹੇ ਦੇ ਸ੍ਰੀਨਗਰ ਇਲਾਕੇ ’ਚ ਅੱਜ ਇੱਕ ਬੱਸ ਖੱਡ ਵਿੱਚ ਡਿੱਗਣ ਕਾਰਨ ਛੇ ਜਣਿਆਂ ਦੀ ਮੌਤ ਹੋ ਗਈ ਤੇ 22 ਹੋਰ ਜ਼ਖ਼ਮੀ ਹੋ ਗਏ। ਸੂਬਾਈ ਆਫਤ ਪ੍ਰਬੰਧਨ ਬਲ (ਐੱਸਡੀਆਰਐੱਫ) ਅਨੁਸਾਰ ਦਾਹਲਚੌਰੀ ਨੇੜੇ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਬੇਕਾਬੂ ਹੋਈ ਬੱਸ ਸੌ ਮੀਟਰ ਡੂੰਘੀ ਖੱਡ ਵਿੱਚ ਡਿੱਗ ਗਈ। ਪੌੜੀ ਤੋਂ ਦਾਹਲਚੌਰੀ ਜਾ ਰਹੀ ਇਸ ਬੱਸ ਵਿੱਚ ਹਾਦਸੇ ਸਮੇਂ 28 ਮੁਸਾਫ਼ਰ ਸਵਾਰ ਸਨ। ਅਧਿਕਾਰੀਆਂ ਨੇ ਦੱਸਿਆ ਕਿ ਪੰਜ ਵਿਅਕਤੀਆਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਇੱਕ ਵਿਅਕਤੀ ਦੀ ਬਾਅਦ ਵਿੱਚ ਮੌਤ ਹੋ ਗਈ। ਸਥਾਨਕ ਲੋਕਾਂ ਨੇ ਬਚਾਅ ਕਾਰਜਾਂ ਵਿੱਚ ਮਦਦ ਕੀਤੀ ਅਤੇ ਹਾਦਸੇ ਦੇ ਜ਼ਖ਼ਮੀਆਂ ਨੂੰ ਪੌੜੀ ਦੇ ਜ਼ਿਲ੍ਹਾ ਹਸਪਤਾਲ ਦਾਖਲ ਕਰਵਾਇਆ। ਅੱਠ ਵਿਅਕਤੀਆਂ ਦੀ ਹਾਲਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਸ੍ਰੀਨਗਰ ਦੇ ਹਸਪਤਾਲ ਰੈੱਫਰ ਕੀਤਾ ਗਿਆ ਹੈ। ਪੌੜੀ ਦੇ ਜ਼ਿਲ੍ਹਾ ਮੈਜਿਸਟਰੇਟ ਆਸ਼ੀਸ਼ ਚੌਹਾਨ ਨੇ ਮੌਕੇ ’ਤੇ ਪਹੁੰਚ ਕੇ ਬਚਾਅ ਕਾਰਜਾਂ ਦੀ ਨਿਗਰਾਨੀ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਘਟਨਾ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। -ਪੀਟੀਆਈ
Advertisement
Advertisement
Advertisement