ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਤਲ ਕੇਸ ’ਚ ਲੋੜੀਂਦੇ ਕੈਨੇਡਾ ਆਧਾਰਤ ਗੈਂਗਸਟਰ ਦਾ ਸਾਥੀ ਕਾਬੂ

09:14 AM Nov 05, 2024 IST

 

Advertisement

ਪੱਤਰ ਪ੍ਰੇਰਕ
ਜਲੰਧਰ, 4 ਨਵੰਬਰ
ਇਥੋਂ ਦੀ ਦਿਹਾਤੀ ਪੁਲੀਸ ਨੇ ਕੈਨੇਡਾ ਸਥਿਤ ਗੈਂਗਸਟਰ ਅੰਮ੍ਰਿਤਪਾਲ ਸਿੰਘ ਬਾਠ ਦੇ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਉਹ ਪੱਟੀ ਤੋਂ ਜਨਵਰੀ 2024 ’ਚ ‘ਆਪ’ ਆਗੂ ਸੋਨੂੰ ਚੀਮਾ ਦੇ ਕਤਲ ਦੇ ਮਾਮਲੇ ’ਚ ਲੋੜੀਂਦਾ ਸੀ। ਮੁਲਜ਼ਮ ਦੀ ਪਛਾਣ ਜਗਦੀਪ ਸਿੰਘ ਗਿੱਲ ਉਰਫ ਥੋਲੂ ਵਾਸੀ ਜ਼ਿਲ੍ਹਾ ਤਰਨ ਤਾਰਨ ਵਜੋਂ ਹੋਈ ਹੈ।
ਇੱਥੇ ਐੱਸਐੱਸਪੀ ਦਿਹਾਤੀ ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਮੁਲਜ਼ਮ ਨੂੰ ਮੁਖ਼ਬਰੀ ਦੇ ਆਧਾਰ ’ਤੇ ਉਸ ਵੇਲੇ ਕਾਬੂ ਕੀਤਾ ਗਿਆ, ਜਦੋਂ ਉਹ ਨਵਾਂਸ਼ਹਿਰ ਤੋਂ ਫਿਲੌਰ ਵੱਲ ਤਰਨ ਤਾਰਨ ਜਾਣ ਲਈ ਆ ਰਿਹਾ ਸੀ। ਫਿਲੌਰ ਦੇ ਐੱਸਐੱਚਓ ਇੰਸਪੈਕਟਰ ਸੁਖਦੇਵ ਸਿੰਘ ਨੇ ਪੁਲੀਸ ਪਾਰਟੀ ਨਾਲ ਡੀਐੱਸਪੀ ਸਰਵਣ ਸਿੰਘ ਬੱਲ ਦੀ ਅਗਵਾਈ ਹੇਠ ਮੁਲਜ਼ਮ ਨੂੰ ਫਿਲੌਰ ਨਾਕੇ ’ਤੇ ਕਾਬੂ ਕੀਤਾ। ਮੁਲਜ਼ਮ ਕੋਲੋਂ .32 ਬੋਰ ਦਾ ਪਿਸਤੌਲ ਅਤੇ ਕਾਰ ਬਰਾਮਦ ਹੋਈ। ਉਸ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।
ਪੁੱਛ-ਪੜਤਾਲ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਸ ਨੇ ਬਾਠ, ਜੋ ਇਸ ਸਮੇਂ ਕੈਨੇਡਾ ਵਿੱਚ ਰਹਿੰਦਾ ਹੈ, ਦੀਆਂ ਹਦਾਇਤਾਂ ’ਤੇ ਕਾਰਵਾਈ ਕੀਤੀ ਸੀ। ਜੁਰਮ ਨੂੰ ਅੰਜਾਮ ਦੇਣ ਤੋਂ ਬਾਅਦ ਗਿੱਲ ਥਾਈਲੈਂਡ ਭੱਜਣ ਵਿੱਚ ਕਾਮਯਾਬ ਰਿਹਾ, ਫਿਰ ਉਹ ਦੁਬਈ ਚਲਾ ਗਿਆ। ਹਾਲ ਵਿੱਚ ਉਹ ਅੰਬਾਲਾ ਵਿੱਚ ਆਪਣੇ ਸਹੁਰੇ ਘਰ ਸ਼ਰਨ ਲੈਣ ਤੋਂ ਪਹਿਲਾਂ ਕੁਝ ਸਮਾਂ ਉੱਤਰ ਪ੍ਰਦੇਸ਼ ਵਿੱਚ ਰਿਹਾ। ਐੱਸਐੱਸਪੀ ਖੱਖ ਨੇ ਕਿਹਾ ਕਿ ਮੁਲਜ਼ਮ ਨੇ ਦੋ ਨਿਸ਼ਾਨੇਬਾਜ਼ਾਂ ਨੂੰ ਉਸ ਥਾਂ ਤੱਕ ਪਹੁੰਚਾਉਣ ਵਿੱਚ ਮਦਦ ਕੀਤੀ, ਜਿੱਥੇ ਚੀਮਾ ਦੀ ਹੱਤਿਆ ਕੀਤੀ ਗਈ ਸੀ ਅਤੇ ਬਾਠ ਨੇ ਘਟਨਾ ਮਗਰੋਂ ਉਸ ਨੂੰ ਭੱਜਣ ਦੀ ਸੇਧ ਦਿੱਤੀ ਸੀ।

Advertisement
Advertisement