ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕ ਸਭਾ ਚੋਣਾਂ ਦੇ ਨਤੀਜਿਆਂ ਅਨੁਸਾਰ ਭਾਰਤ ‘ਹਿੰਦੂ ਰਾਸ਼ਟਰ’ ਨਹੀਂ: ਅਮਰਤਿਆ ਸੇਨ

02:57 PM Jun 27, 2024 IST

ਕੋਲਕਾਤਾ, 27 ਜੂਨ

Advertisement

ਨੋਬਲ ਪੁਰਸਕਾਰ ਜੇਤੂ ਅਮਰਤਿਆ ਸੇਨ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਹਾਲੀਆ ਲੋਕ ਸਭਾ ਚੋਣਾਂ ਦੇ ਨਤੀਜੇ ਇਸ ਤੱਥ ਵੱਲ ਇਸ਼ਾਰਾ ਕਰਦੇ ਹਨ ਕਿ ਭਾਰਤ ‘ਹਿੰਦੂ ਰਾਸ਼ਟਰ’ ਨਹੀਂ ਹੈ। ਉਨ੍ਹਾਂ ਇਸ ਗੱਲ ’ਤੇ ਨਾਰਾਜ਼ਗੀ ਜ਼ਾਹਰ ਕੀਤੀ ਕਿ ਬ੍ਰਿਟਿਸ਼ ਸ਼ਾਸਨ ਵੇਲੇ ਤੋਂ ਹੀ ਦੇਸ਼ ਵਿੱਚ ਲੋਕਾਂ ਨੂੰ ਬਿਨਾਂ ਮੁਕੱਦਮੇ ਦੇ ਸਲਾਖਾਂ ਪਿੱਛੇ ਸੁੱਟਿਆ ਜਾਂਦਾ ਰਿਹਾ ਹੈ। ਸੇਨ ਨੇ ਇੱਥੇ ਨੇਤਾਜੀ ਸੁਭਾਸ਼ ਚੰਦਰ ਬੋਸ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਇਕ ਬੰਗਾਲੀ ਨਿਊਜ਼ ਚੈਨਲ ਨੂੰ ਕਿਹਾ, ਚੋਣ ਨਤੀਜਿਆਂ ਤੋਂ ਝਲਕਦਾ ਹੈ ਕਿ ਭਾਰਤ ਭਾਰਤ ਹਿੰਦੂ ਰਾਸ਼ਟਰ ਨਹੀਂ ਹੈ। ਦੱਸਣਾ ਬਣਦਾ ਹੈ ਕਿ 90 ਸਾਲਾ ਅਰਥ ਸ਼ਾਸਤਰੀ ਬੀਤੀ ਸ਼ਾਮ ਅਮਰੀਕਾ ਤੋਂ ਕੋਲਕਾਤਾ ਪਰਤੇ ਹਨ।

Advertisement
Advertisement
Advertisement