ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਲੋਕਤੰਤਰ ’ਚ ਜਵਾਬਦੇਹੀ ਹੋਣੀ ਜ਼ਰੂਰੀ: ਖਹਿਰਾ

07:05 AM Apr 27, 2024 IST
ਵਕੀਲਾਂ ਨੂੰ ਸੰਬੋਧਨ ਕਰਦੇ ਹੋਏ ਕਾਂਗਰਸ ਉਮੀਦਵਾਰ ਸੁਖਪਾਲ ਸਿੰਘ ਖਹਿਰਾ।

ਗੁਰਦੀਪ ਸਿੰਘ ਲਾਲੀ
ਸੰਗਰੂਰ, 26 ਅਪਰੈਲ
ਸੰਗਰੂਰ ਸੰਸਦੀ ਹਲਕੇ ਤੋਂ ਕਾਂਗਰਸ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰੋਗਰਾਮ ਵਿੱਚ ਸ਼ਾਮਲ ਹੋ ਕੇ ਵਕੀਲਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਵਕੀਲਾਂ ਦੀ ਮੌਜੂਦਗੀ ਵਿੱਚ ਸ੍ਰੀ ਖਹਿਰਾ ਨੇ ਸੰਬੋਧਨ ਕਰਦਿਆਂ ਕਿਹਾ,‘ਸਾਡੇ ਪਰਿਵਾਰ ਦਾ ਵਕੀਲਾਂ ਨਾਲ ਸਬੰਧ ਬਹੁਤ ਜ਼ਿਆਦਾ ਪੁਰਾਣਾ ਹੈ ਕਿਉਂਕਿ ਮੇਰੇ ਪਿਤਾ ਜੀ ਤੇ ਮੈਂ ਕਦੇ ਵੀ ਸਰਕਾਰਾਂ ਦੇ ਹੱਕ ਵਿੱਚ ਨਹੀਂ ਖੜ੍ਹੇ ਸਗੋਂ ਲੋਕਾਂ ਨਾਲ ਖੜ੍ਹਦੇ ਰਹੇ ਹਾਂ ਜਿਸ ਕਾਰਨ ਸਾਨੂੰ ਕੇਸਾਂ ਦਾ ਸਾਹਮਣਾ ਕਰਨਾ ਪਿਆ।
ਸ੍ਰੀ ਖਹਿਰਾ ਨੇ ਕਿਹਾ ਕਿ ਉਨ੍ਹਾਂ ਖ਼ਿਲਾਫ਼ ਪਿਛਲੀ ਸਰਕਾਰ ਸਮੇਂ ਜਦੋਂ ਕੇਸ ਦਰਜ ਕੀਤਾ ਗਿਆ ਸੀ ਤਾਂ ਉਸ ਵੇਲੇ ਭਗਵੰਤ ਮਾਨ ਨੇ ਮੇਰੇ ਹੱਕ ਵਿੱਚ ਬਿਆਨ ਦਿੰਦਿਆਂ ਕਿਹਾ ਸੀ ਕਿ ਉਨ੍ਹਾਂ ’ਤੇ ਇਹ ਪਰਚਾ ਝੂਠਾ ਦਰਜ ਕੀਤਾ ਗਿਆ ਹੈ ਪਰੰਤੂ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਆਈ ਤਾਂ ਉਸੇ ਕੇਸ ਵਿੱਚ ਆਪ ਦੀ ਸਰਕਾਰ ਵੱਲੋਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਖਹਿਰਾ ਨੇ ਕਿਹਾ ਕਿ ਅੱਜ ਲੋਕਤੰਤਰ ਵਿੱਚ ਜਵਾਬਦੇਹੀ ਹੋਣੀ ਅਤਿ ਜ਼ਰੂਰੀ ਹੋ ਗਈ ਪਰ ਅਫ਼ਸੋਸ ਨਾਲ ਕਹਿਣਾ ਪੈ ਰਿਹਾ ਹੈ ਕਿ ਕਿਸੇ ਵੀ ਪਾਰਟੀ ਕੋਲ ਜਵਾਬਦੇਹੀ ਨਹੀਂ ਹੈ। ਵਿਧਾਨ ਸਭਾ ਵਿੱਚ ਵੀ ਸਾਨੂੰ ਆਪਣੀ ਗੱਲ ਕਹਿਣ ਲਈ ਲੰਬੀ ਉਡੀਕ ਕਰਨੀ ਪੈਂਦੀ ਹੈ।
ਸੁਨਾਮ ਊਧਮ ਸਿੰਘ ਵਾਲਾ (ਬੀਰ ਇੰਦਰ ਸਿੰਘ ਬਨਭੌਰੀ): ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਦੀ ਚੋਣ ਮੁਹਿੰਮ ਹੌਲੀ ਹੌਲੀ ਸਿਖ਼ਰ ਵੱਲ ਵਧ ਰਹੀ ਹੈ। ਅੱਜ ਸ਼ਹੀਦ ਊਧਮ ਸਿੰਘ ਦੇ ਜੱਦੀ ਸ਼ਹਿਰ ਅਤੇ ਸਥਾਨਕ ਹਲਕੇ ਵਿੱਚ ਸ੍ਰੀ ਖਹਿਰਾ ਨੇ ਚੋਣ ਸਭਾਵਾਂ ਤੇ ਮੀਟਿੰਗਾਂ ਕੀਤੀਆਂ। ਸਥਾਨਕ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਹੋਈਆਂ ਚੋਣ ਸਭਾਵਾਂ ਨੂੰ ਸੰਬੋਧਨ ਕਰਦਿਆਂ ਸੁਖਪਾਲ ਸਿੰਘ ਖਹਿਰਾ ਨੇ ਆਖਿਆ ਕਿ ਸਮੁੱਚੇ ਹਲਕੇ ਵਿੱਚ ਕਾਂਗਰਸ ਦੇ ਪੱਖ ਵਿੱਚ ਲਹਿਰ ਬਣ ਚੁੱਕੀ ਹੈ| ਲੋਕ 1 ਜੂਨ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਨ|

Advertisement

Advertisement
Advertisement