For the best experience, open
https://m.punjabitribuneonline.com
on your mobile browser.
Advertisement

ਖੇਤੀ ਸੈਕਟਰ ’ਚ ਪਾਣੀ ਦੀ ਵੱਧ ਵਰਤੋਂ ਦੇ ਦੋਸ਼ ਗਲਤ: ਰਾਜੇਵਾਲ

08:05 AM May 03, 2024 IST
ਖੇਤੀ ਸੈਕਟਰ ’ਚ ਪਾਣੀ ਦੀ ਵੱਧ ਵਰਤੋਂ ਦੇ ਦੋਸ਼ ਗਲਤ  ਰਾਜੇਵਾਲ
Advertisement

ਨਿੱਜੀ ਪੱਤਰ ਪ੍ਰੇਰਕ
ਖੰਨਾ, 2 ਮਈ
ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਮੈਂਬਰਾਂ ਦੀ ਸੂਬਾ ਪੱਧਰੀ ਮੀਟਿੰਗ ਇਥੋਂ ਦੇ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਵਿਚ ਬਲਬੀਰ ਸਿੰਘ ਰਾਜੇਵਾਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਕਿਸਾਨਾਂ ਦੀਆਂ ਸਮੱਸਿਆਵਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਵੱਖ ਵੱਖ ਸੈਕਟਰਾਂ ਵਿਚ ਵਰਤੇ ਜਾਂਦੇ ਪਾਣੀ ਦੀ ਮਾਤਰਾ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਸਰਕਾਰ ਘਰੇਲੂ ਸੈਕਟਰ, ਇੰਡਸਟਰੀ, ਪਬਲਿਕ ਸੈਕਟਰ ਤੇ ਖੇਤੀ ਸੈਕਟਰ ਦੀ ਵਰਤੋਂ ’ਚ ਆਉਣ ਵਾਲੇ ਪਾਣੀ ਦੀ ਜਾਂਚ ਕਰੇ ਤਾਂ ਕਿ ਪਤਾ ਲੱਗ ਸਕੇ ਕਿ ਕਿਹੜੇ ਸੈਕਟਰ ’ਚ ਕਿੰਨਾ ਪਾਣੀ ਵਰਤਿਆ ਜਾਂਦਾ ਹੈ ਕਿਉਂਕਿ ਖੇਤੀ ਸੈਕਟਰ ਨੂੰ ਲੋੜ ਤੋਂ ਵੱਧ ਪਾਣੀ ਵਰਤਣ ਦੇ ਦੋਸ਼ ਲਾ ਕੇ ਬਦਨਾਮ ਕੀਤਾ ਜਾਂਦਾ ਹੈ। ਉਨ੍ਹਾਂ ਚੋਣਾਂ ਦੌਰਾਨ ਪਿੰਡਾਂ ਵਿਚ ਆਉਣ ਵਾਲੇ ਉਮੀਦਵਾਰਾਂ ਨੂੰ ਸ਼ਾਂਤਮਈ ਢੰਗ ਨਾਲ ਸਵਾਲ ਪੁੱਛਣ ਲਈ ਕਿਹਾ।

Advertisement

Advertisement
Author Image

sukhwinder singh

View all posts

Advertisement
Advertisement
×