ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰ ’ਤੇ ਮੁਲਾਜ਼ਮਾਂ ਨੂੰ ਡਰਾਉਣ ਦੇ ਦੋਸ਼

08:06 AM Sep 08, 2024 IST

ਖੇਤਰੀ ਪ੍ਰਤੀਨਿਧ
ਪਟਿਆਲਾ, 7 ਸਤੰਬਰ
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਅਤੇ ਦਿ ਕਲਾਸ ਫੌਰਥ ਗੌਰਮਿੰਟ ਐਂਪਲਾਈਜ਼ ਯੂਨੀਅਨ ਦੇ ਪ੍ਰਮੁੱਖ ਆਗੂਆਂ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਬੰਗਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ 3 ਸਤੰਬਰ ਨੂੰ ਮੁਲਾਜ਼ਮ ਅਤੇ ਪੈਨਸ਼ਨਰ ਸਾਂਝੇ ਫਰੰਟ ਵੱਲੋਂ ਚੰਡੀਗੜ੍ਹ ’ਚ ਰੈਲੀ ਦੌਰਾਨ ਵਾਪਰੇ ਘਟਨਾਕ੍ਰਮ ਅਤੇ ਅਗਲੇ ਸੰਘਰਸ਼ਾਂ ਬਾਰੇ ਵਿਚਾਰ ਚਰਚਾ ਹੋਈ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਝੂਠੇ ਪਰਚੇ ਦਰਜ ਕਰਕੇ ਮੁਲਾਜ਼ਮ ਆਗੂਆਂ ਨੂੰ ਡਰਾਉਣ ਧਮਕਾਉਣ ਦੀ ਨੀਤੀ ਛੱਡ ਕੇ ਮੁਲਾਜ਼ਮਾਂ ਅਤੇ ਆਮ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਵੱਲ ਧਿਆਨ ਦੇਵੇ।

Advertisement

Advertisement