ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੇਂਦਰ ਸਰਕਾਰ ’ਤੇ ਸਿੱਖਿਆ ਤੇ ਸਿਹਤ ਖੇਤਰ ਨੂੰ ਵਿਸਾਰਨ ਦੇ ਦੋਸ਼

09:38 AM Aug 05, 2024 IST
ਜੋਗਾ ਵਿੱਚ ਮੀਟਿੰਗ ਕਰਦੇ ਹੋਏ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਆਗੂ।

ਸ਼ੰਗਾਰਾ ਸਿੰਘ ਅਕਲੀਆ
ਜੋਗਾ, 4 ਅਗਸਤ
ਕੇਂਦਰੀ ਬਜਟ ਵਿੱਚ ਸਿੱਖਿਆ ਅਤੇ ਸਿਹਤ ਲਈ ਰੱਖੇ ਬਜਟ ਨੇ ਸਾਬਤ ਕਰ ਦਿੱਤਾ ਹੈ ਕਿ ਨਰਿੰਦਰ ਮੋਦੀ ਸਰਕਾਰ ਸਿੱਖਿਆ ਅਤੇ ਸਿਹਤ ਸਹੂਲਤਾਂ ਨੂੰ ਤਰਜੀਹ ਨਹੀਂ ਦਿੰਦੀ। ਇਹ ਗੱਲਾਂ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਆਜ਼ਾਦ ਵੱਲੋਂ ਦਲਿਤ ਸਮਾਜ ਦੀ ਹੁੰਦੀ ਲੁੱਟ ਅਤੇ ਸਮਾਜਿਕ ਜਬਰ ਖ਼ਿਲਾਫ਼ ਲਾਮਬੰਦੀ ਮੁਹਿੰਮ ਤਹਿਤ ਅੱਜ ਜੋਗਾ ਵਿੱਚ ਮੀਟਿੰਗ ਨੂੰ ਸੰਬੋਧਨ ਕਰਦੇ ਭਗਵੰਤ ਸਿੰਘ ਸਮਾਓ ਨੇ ਕਹੀਆਂ। ਇਸ ਮੌਕੇ 25 ਮੈਂਬਰ ਕਮੇਟੀ ਗਠਿਤ ਕੀਤੀ ਗਈ। ਉਨ੍ਹਾਂ ਕਿਹਾ ਕਿ ਦੇਸ਼ ਦੀ ਸਿਆਸੀ ਜਮਾਤ ਨੂੰ ਆਮ ਜਨਤਾ ਦੀ ਕੋਈ ਪ੍ਰਵਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਲਾਮਬੰਦੀ ਮੁਹਿੰਮ ਤਹਿਤ ਪਿੰਡਾਂ, ਸ਼ਹਿਰਾਂ ਅੰਦਰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਆਜ਼ਾਦ ਦੀਆਂ ਇਕਾਈਆਂ ਸਥਾਪਿਤ ਕੀਤੀਆਂ ਜਾਣਗੀਆਂ। ਕਾਮਰੇਡ ਮਨਜੀਤ ਕੌਰ ਜੋਗਾ ਨੇ ਕਿਹਾ ਕਿ ਸੱਤਾਧਾਰੀ ਹਾਕਮਾਂ ਦੀਆਂ ਨੀਤੀਆਂ ਕਾਰਨ ਆਮ ਲੋਕਾਂ ਤੋਂ ਸਿੱਖਿਆ, ਸਿਹਤ ਸਹੂਲਤਾਂ ਅਤੇ ਰੁਜ਼ਗਾਰ ਲਗਾਤਾਰ ਦੂਰ ਹੋ ਰਹੇ ਹਨ। ਦਿਨ ਰਾਤ ਵੱਧ ਰਹੀ ਮਹਿੰਗਾਈ ਕਾਰਨ ਮਜ਼ਦੂਰ, ਗਰੀਬ ਲੋਕ ਕਰਜ਼ਿਆਂ ਦੇ ਜਾਲ ਵਿੱਚ ਫਸ ਰਹੇ ਹਨ। ਕਾਮਰੇਡ ਭੋਲਾ ਸਿੰਘ ਝੱਬਰ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਮਜ਼ਦੂਰਾਂ, ਕਿਸਾਨਾਂ ਸਿਰ ਚੜ੍ਹੇ ਕਰਜ਼ੇ ਮੁਆਫ ਕਰਨਾ ਤਾਂ ਦੂਰ ਦੀ ਗੱਲ ਉਲਟਾ ਪੰਜਾਬ ਨੂੰ ਕਰਜ਼ੇ ਵਿੱਚ ਡੋਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਪੁਰਾਣੀਆਂ ਸਰਕਾਰਾਂ ਤੇ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਕਾਰਨ ਨੌਜਵਾਨ ਵਿਦੇਸ਼ੀ ਧਰਤੀ ’ਤੇ ਰੁਲਣ ਲਈ ਮਜਬੂਰ ਹਨ। ਉਨ੍ਹਾਂ ਕਿਹਾ ਕਿ ਐੱਸਸੀ/ਬੀਸੀ ਸਮਾਜ ਫੁੱਟਪਾਊ ਤਾਕਤਾਂ ਤੋਂ ਸੁਚੇਤ ਰਹਿਣ ਅਤੇ ਰਾਜ ਅੰਦਰ ਆਜ਼ਾਦ ਲੋਕ ਸਿਆਸੀ ਤਾਕਤ ਉਸਾਰਨ ਲਈ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਆਜ਼ਾਦ ਦਾ ਸਾਥ ਦੇਣ।ਇਸ ਮੌਕੇ ਮਜ਼ਦੂਰ ਮੁਕਤੀ ਮੋਰਚਾ ਆਗੂ ਬਾਵਾ ਸਿੰਘ ਜੋਗਾ ਤੇ ਪਰਮਜੀਤ ਕੌਰ ਨੇ ਵੀ ਸੰਬੋਧਨ ਕੀਤਾ।

Advertisement

Advertisement
Advertisement