ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੱਤਾ ’ਚ ਆਉਣ ਮਗਰੋਂ ਰਾਮ ਮੰਦਰ ’ਤੇ ਬੁਲਡੋਜ਼ਰ ਚਲਵਾਉਣ ਦੇ ਦੋਸ਼ ਝੂਠੇ: ਖੜਗੇ

07:21 AM May 23, 2024 IST

ਨਵੀਂ ਦਿੱਲੀ, 22 ਮਈ
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਇਹ ਦੋਸ਼ ਪੂਰੀ ਤਰ੍ਹਾਂ ਝੂਠ ਹੈ ਕਿ ਜੇ ਕਾਂਗਰਸ ਸੱਤਾ ਵਿਚ ਆਉਂਦੀ ਹੈ ਤਾਂ ਉਹ ਰਾਮ ਮੰਦਰ ’ਤੇ ਬੁਲਡੋਜ਼ਰ ਚਲਵਾ ਦੇਵੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਹਰ ਧਰਮ ਅਤੇ ਆਸਥਾ ਦਾ ਸਤਿਕਾਰ ਕਰਦੀ ਹੈ। ਖੜਗੇ ਨੇ ਕਿਹਾ ਕਿ ਕਾਂਗਰਸ 55 ਸਾਲ ਸੱਤਾ ’ਚ ਰਹੀ ਪਰ ਕਦੇ ਵੀ ਕਿਸੇ ਨੂੰ ਪੂਜਾ ਕਰਨ ਤੋਂ ਨਹੀਂ ਰੋਕਿਆ ਅਤੇ ਨਾ ਹੀ ਕਿਸੇ ਦਾ ਮੰਗਲਸੂਤਰ ਖੋਹਿਆ। ‘ਪੀਟੀਆਈ’ ਨੂੰ ਦਿੱਤੇ ਇੰਟਰਵਿਊ ਵਿੱਚ ਖੜਗੇ ਨੇ ਕਿਹਾ, ‘‘ਇਹ ਪੂਰੀ ਤਰ੍ਹਾਂ ਝੂਠ ਹੈ। ਉਹ ਇਸੇ ਤਰ੍ਹਾਂ ਹੀ ਗੱਲ ਕਰਦੇ ਹਨ। ਸਾਡੀ ਪਾਰਟੀ ਦੇ ਕਿਸੇ ਆਗੂ ਨੇ ਅਜਿਹਾ ਕੁਝ ਨਹੀਂ ਕਿਹਾ ਅਤੇ ਨਾ ਹੀ ਸੰਵਿਧਾਨ ਵਿੱਚ ਲਿਖਿਆ ਹੈ। ਅਸੀਂ ਸਾਰੀਆਂ ਸੰਪਰਦਾਵਾਂ ਅਤੇ ਧਰਮਾਂ ਦਾ ਸਤਿਕਾਰ ਕਰਦੇ ਹਾਂ।’’ ਉਨ੍ਹਾਂ ਕਿਹਾ ਕਿ ਕਿਸੇ ਵੀ ਭਾਈਚਾਰੇ ਦੇ ਗਰੀਬਾਂ ਦੀ ਮਦਦ ਕਰਨਾ ਤੁਸ਼ਟੀਕਰਨ ਨਹੀਂ ਹੈ ਜਿਵੇਂ ਕਿ ਭਾਜਪਾ ਨੇ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ, ‘‘ਲੋਕ ਪਹਿਲਾਂ ਖੁਸ਼ੀ ਨਾਲ ਰਹਿੰਦੇ ਸਨ ਪਰ ਭਾਜਪਾ ਅਤੇ ਮੋਦੀ ਜੀ ਨੇ ਵੋਟਾਂ ਲਈ ਲੋਕਾਂ ਨੂੰ ਵੰਡਣ ਦਾ ਕੰਮ ਕੀਤਾ ਹੈ। ਉਹ ਵੋਟਾਂ ਲਈ ਅਜਿਹੀਆਂ ਗੱਲਾਂ ਕਰਦੇ ਹਨ ਅਤੇ ਦੂਜਿਆਂ ’ਤੇ ਬੁਲਡੋਜ਼ਰ ਚਲਾਉਣ ਦੇ ਦੋਸ਼ ਲਗਾਉਂਦੇ ਹਨ।’’ ਖੜਗੇ ਨੇ ਕਿਹਾ ਕਿ ਪਾਰਟੀ ਨੇ ਵਿਰੋਧੀ ਗੱਠਜੋੜ ‘ਇੰਡੀਆ’ ਨੂੰ ਇਕਜੁੱਟ ਰੱਖਣ ਅਤੇ ਭਾਜਪਾ ਨੂੰ ਹਰਾਉਣ ਦੀ ਆਪਣੀ ਰਣਨੀਤੀ ਦੇ ਹਿੱਸੇ ਵਜੋਂ ਲੋਕ ਸਭਾ ਚੋਣਾਂ ਵਿਚ ਘੱਟ ਸੀਟਾਂ ’ਤੇ ਚੋਣ ਲੜਨ ਦਾ ਫ਼ੈਸਲਾ ਸੋਚ-ਸਮਝ ਕੇ ਲਿਆ ਹੈ। ਖੜਗੇ ਨੇ ਕਿਹਾ ਕਿ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਪ੍ਰਭਾਵ ਰੱਖਣ ਵਾਲੀਆਂ ਹੋਰ ਪਾਰਟੀਆਂ ਨੂੰ ਮੌਕਾ ਦਿੰਦਿਆਂ ਵਿਰੋਧੀ ਧਿਰ ਦੀ ਜਿੱਤ ਯਕੀਨੀ ਬਣਾਉਣ ਲਈ ਇਹ ਸਮਝੌਤਾ ਕੀਤਾ ਗਿਆ ਹੈ। ਖੜਗੇ ਨੇ ਪ੍ਰਿਯੰਕਾ ਗਾਂਧੀ ਨੂੰ ਪਾਰਟੀ ਦੀ ‘ਪੂੰਜੀ’ ਅਤੇ ਸਟਾਰ ਪ੍ਰਚਾਰਕ ਕਰਾਰ ਦਿੰਦਿਆਂ ਉਨ੍ਹਾਂ ਦੇ ਚੋਣ ਨਾ ਲੜਨ ਦੇ ਫ਼ੈਸਲੇ ਨੂੰ ਸਹੀ ਦੱਸਿਆ। ਇਸੇ ਦੌਰਾਨ ਖੜਗੇ ਨੇ ਕਿਹਾ ਹੈ ਕਿ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ਮਾਮਲੇ ’ਚ ਕਾਨੂੰਨ ਨੂੰ ਆਪਣਾ ਕੰਮ ਕਰਨਾ ਚਾਹੀਦਾ ਹੈ ਹਾਲਾਂਕਿ ਉਨ੍ਹਾਂ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਵਿਭਵ ਕੁਮਾਰ ਦੀ ਗ੍ਰਿਫਤਾਰੀ ਨਾਲ ਜੁੜੇ ਵਿਵਾਦ ’ਚ ਪੈਣ ਤੋਂ ਪਰਹੇਜ਼ ਕੀਤਾ।

Advertisement

Advertisement
Advertisement