ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੂਸੇਵਾਲਾ ਕਤਲ ਮਾਮਲੇ ਵਿੱਚ ਮੁਲਜ਼ਮਾਂ ਨੇ ਪੇਸ਼ੀ ਭੁਗਤੀ

08:49 AM Feb 09, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਪੱਤਰ ਪ੍ਰੇਰਕ
ਮਾਨਸਾ, 8 ਫਰਵਰੀ
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਮਾਨਸਾ ਦੀ ਅਦਾਲਤ ਵਿੱਚ ਅੱਜ 22 ਜਣਿਆਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅਤੇ ਮੁਲਜ਼ਮ ਨਸੀਬਦੀਨ ਤੇ ਪਵਨ ਬਿਸ਼ਨੋਈ ਨੇ ਨਿੱਜੀ ਤੌਰ ’ਤੇ ਪੇਸ਼ੀ ਭੁਗਤੀ, ਜਦਕਿ ਸਚਿਨ ਥਾਪਨ ਨੂੰ ਅੱਜ ਪੇਸ਼ ਨਹੀਂ ਕੀਤਾ ਜਾ ਸਕਿਆ। ਦੂਜੇ ਪਾਸੇ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਅਦਾਲਤ ਵਿੱਚ ਅਰਜ਼ੀ ਲਾ ਕੇ ਲਾਰੈਂਸ ਬਿਸ਼ਨੋਈ ਦੀ ਇੱਕ ਨਿੱਜੀ ਚੈੱਨਲ ’ਤੇ ਚੱਲੀ ਇੰਟਰਵਿਊ ਦੇ ਮਾਮਲੇ ਵਿੱਚ ਹੁਣ ਤੱਕ ਦੀ ਕੀਤੀ ਕਾਰਵਾਈ ਅਤੇ ਉਸ ਨੂੰ ਜਾਂਚ ਦਾ ਹਿੱਸਾ ਬਣਾਉਣ ਦੀ ਅਪੀਲ ਕੀਤੀ ਹੈ। ਕੇਸ ਦੀ ਅਗਲੀ ਪੇਸ਼ੀ 23 ਫਰਵਰੀ ਨੂੰ ਰੱਖੀ ਗਈ ਹੈ। ਪੇਸ਼ੀ ਤੋਂ ਬਾਅਦ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਅਦਾਲਤ ਵਿੱਚ ਅਰਜ਼ੀ ਲਾ ਕੇ ਮੰਗ ਕੀਤੀ ਹੈ ਕਿ ਐੱਸਐੱਸਪੀ ਅਤੇ ਜਾਂਚ ਅਧਿਕਾਰੀ ਦੱਸਣ ਕਿ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਨਿੱਜੀ ਚੈੱਨਲ ’ਤੇ ਚੱਲੀ ਇੰਟਰਵਿਊ ਦੇ ਮਾਮਲੇ ਵਿੱਚ ਹੁਣ ਤੱਕ ਕੀ ਕੀਤਾ ਗਿਆ ਹੈ।

Advertisement

Advertisement