ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਬਰ-ਜਨਾਹ ਦੇ ਦੋਸ਼ ਹੇਠ ਮੁਲਜ਼ਮ ਕਾਬੂ

07:58 AM Mar 03, 2024 IST

ਪੱਤਰ ਪ੍ਰੇਰਕ
ਰੂਪਨਗਰ, 2 ਮਾਰਚ
ਥਾਣਾ ਸਿੰਘ ਭਗਵੰਤਪੁਰ ਦੇ ਇੱਕ ਪਿੰਡ ਵਿੱਚ 8 ਫਰਵਰੀ ਨੂੰ ਇੱਕ 7 ਸਾਲਾ ਮਾਸੂਮ ਬਾਲੜੀ ਨਾਲ ਘਿਨੌਣੀ ਹਰਕਤ ਕਰਨ ਦੇ ਮੁਲਜ਼ਮ ਨੂੰ ਰੂਪਨਗਰ ਜ਼ਿਲ੍ਹੇ ਦੀ ਪੁਲੀਸ ਨੇ ਕਾਬੂ ਕਰ ਲਿਆ ਹੈ। ਇਸ ਸਬੰਧੀ ਅੱਜ ਪੁਲੀਸ ਲਾਈਨ ਰੂਪਨਗਰ ਵਿੱਚ ਸੱਦੀ ਪ੍ਰੈੱਸ ਕਾਨਫਰੰਸ ਦੌਰਾਨ ਐੱਸਐੱਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ 8 ਫਰਵਰੀ ਨੂੰ ਸਿੰਘ ਭਗਵੰਤਪੁਰ ਪੁਲੀਸ ਸਟੇਸ਼ਨ ਅਧੀਨ ਪੈਂਦੇ ਇੱਕ ਪਿੰਡ ਵਿੱਚ ਕਿਸੇ ਵਿਅਕਤੀ ਦੁਆਰਾ ਮਾਸੂਮ ਬੱਚੀ ਨਾਲ ਘਿਨੌਣੀ ਹਰਕਤ ਕਰ ਕੇ ਉਸ ਨੂੰ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ ਗਿਆ ਸੀ ਤੇ ਪੁਲੀਸ ਦੁਆਰਾ ਅਤਿ ਗਰੀਬ ਪਰਿਵਾਰ ਦੀ ਲੜਕੀ ਦਾ ਸਾਰਾ ਇਲਾਜ ਪੀਜੀਆਈ ਚੰਡੀਗੜ੍ਹ ਤੋਂ ਸਰਕਾਰੀ ਖਰਚੇ ’ਤੇ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਡੀਐੱਸਪੀ ਰੁਪਿੰਦਰ ਦੀਪ ਸੋਹੀ ਦੀ ਟੀਮ ਵੱਲੋਂ ਮੁਲਜ਼ਮ ਦੁਰਗੇਸ਼ ਕੁਮਾਰ ਯਾਦਵ ਵਾਸੀ ਖਾਬਲ ਜ਼ਿਲ੍ਹਾ ਧਨੁਸਾ (ਨੇਪਾਲ) ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਦੀ ਉਮਰ 30 ਸਾਲ ਹੈ, ਜੋ ਕਿ ਸ਼ਾਦੀਸੁ਼ਦਾ ਅਤੇ ਇੱਕ ਬੱਚੇ ਦਾ ਪਿਤਾ ਦੱਸਿਆ ਜਾ ਰਿਹਾ ਹੈ। ਉਨ੍ਹਾਂ ਦੱ‌ਸਿਆ ਕਿ ਮੁਲਜ਼ਮ ਵਾਰਦਾਤ ਵਾਲੇ ਇਲਾਕੇ ਵਿੱਚ ਹੀ ਇੱਕ ਪੀਜੀ ਵਿੱਚ ਕਿਰਾਏ ’ਤੇ ਰਹਿੰਦਾ ਸੀ ਅਤੇ ਉਹ ਪਿਛਲੇ ਕਈ ਮਹੀਨਿਆਂ ਤੋਂ ਇੱਥੇ ਹੀ ਨਿੱਜੀ ਫੈਕਟਰੀਆਂ ਵਿੱਚ ਮਜ਼ਦੂਰੀ ਕਰਦਾ ਸੀ। ਉਨ੍ਹਾਂ ਦੱਸਿਆ ਕਿ ਇਨਾਮੀ ਰਾਸ਼ੀ ਅਹਿਮ ਸੂਹ ਦੇਣ ਵਾਲੇ 5 ਵਿਅਕਤੀਆਂ ਵਿੱਚ ਬਰਾਬਰ ਵੰਡੀ ਜਾਵੇਗੀ।

Advertisement

Advertisement