ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

‘ਆਪ’ ਆਗੂ ਦੀ ਹੱਤਿਆ ਦੇ ਦੋਸ਼ ਹੇਠ ਮੁਲਜ਼ਮ ਗ੍ਰਿਫ਼ਤਾਰ

08:11 AM Sep 11, 2024 IST
‘ਆਪ’ ਆਗੂ ਦੇ ਕਤਲ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਮੁਲਜ਼ਮ ਪੁਲੀਸ ਪਾਰਟੀ ਨਾਲ।

ਜੋਗਿੰਦਰ ਸਿੰਘ ਓਬਰਾਏ
ਖੰਨਾ, 10 ਸਤੰਬਰ
ਇਥੋਂ ਦੇ ਪਿੰਡ ਇਕੋਲਾਹਾ ਵਿੱਚ ‘ਆਪ’ ਦੇ ਕਿਸਾਨ ਵਿੰਗ ਦੇ ਪ੍ਰਧਾਨ ਤਰਲੋਚਨ ਸਿੰਘ ਉਰਫ਼ ਡੀਸੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਦੇ ਦੋਸ਼ ਹੇਠ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਡੀਆਈਜੀ ਲੁਧਿਆਣਾ ਰੇਂਜ ਧੰਨਪ੍ਰੀਤ ਕੌਰ ਅਤੇ ਐੱਸਐੱਸਪੀ ਅਸ਼ਵਨੀ ਗੁਟਿਆਲ ਨੇ ਦੱਸਿਆ ਕਿ ਪੁਲੀਸ ਨੇ ਕੁਝ ਘੰਟਿਆਂ ਵਿੱਚ ਹੀ ਮੁਲਜ਼ਮ ਨੂੰ ਰਿਵਾਲਵਰ 32 ਬੋਰ, 3 ਕਾਰਤੂਸਾਂ ਅਤੇ ਸਕੂਟੀ ਸਣੇ ਗ੍ਰਿਫ਼ਤਾਰ ਕੀਤਾ ਹੈ।
ਮੁਲਜ਼ਮ ਦੀ ਪਛਾਣ ਰਣਜੀਤ ਸਿੰਘ ਵਜੋਂ ਹੋਈ ਹੈ। ਐੱਸਐੱਸਪੀ ਅਨੁਸਾਰ ਮੁਲਜ਼ਮ ਪਾਸੋਂ ਡੂੰਘਾਈ ਨਾਲ ਪੁੱਛ-ਪੜਤਾਲ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਤਰਲੋਚਨ ਸਿੰਘ ਦੇ ਪੁੱਤਰ ਹਰਪ੍ਰੀਤ ਸਿੰਘ ਨੇ ਦੋਸ਼ ਲਾਇਆ ਰਣਜੀਤ ਸਿੰਘ ਨੇ ਰੰਜਿਸ਼ ਤਹਿਤ ਹੀ ਉਸ ਦੇ ਪਿਤਾ ਦਾ ਕਤਲ ਕੀਤਾ ਹੈ। ਹਰਪ੍ਰੀਤ ਸਿੰਘ ਨੇ ਇਹ ਵੀ ਦੋਸ਼ ਲਾਇਆ ਹੈ ਕਿ ਰਣਜੀਤ ਸਿੰਘ ਨੇ ਜਤਿੰਦਰ ਸਿੰਘ ਉਰਫ਼ ਤੇਜਿੰਦਰ ਸਿੰਘ ਅਤੇ ਕੁਲਵਿੰਦਰ ਸਿੰਘ ਨਾਲ ਸਾਜ਼ਿਸ਼ ਰਚ ਕੇ ਉਸ ਦੇ ਪਿਤਾ ਦਾ ਕਤਲ ਕੀਤਾ ਹੈ।

Advertisement

ਗੋਲਡੀ ਬਰਾੜ ਨਾਲ ਸਬੰਧਤ ਤਿੰਨ ਹੋਰ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ (ਟ੍ਰਿਬਿਊਨ ਨਿਊਜ਼ ਸਰਵਿਸ): ਪੁਲੀਸ ਨੇ ਮੁਹਾਲੀ ਵਿੱਚ ਗੋਲੀ ਚਲਾਉਣ ਦੇ ਮਾਮਲੇ ਵਿੱਚ ਗੈਂਗਸਟਰ ਗੋਲਡੀ ਬਰਾੜ ਨਾਲ ਸਬੰਧਤ ਤਿੰਨ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਵਿੱਚ ਪੁਲੀਸ ਵੱਲੋਂ ਪਹਿਲਾਂ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਚਾਰ ਪਿਸਤੌਲ ਅਤੇ ਕਾਰਤੂਸ ਬਰਾਮਦ ਕੀਤੇ ਜਾ ਚੁੱਕੇ ਹਨ। ਪ੍ਰੈੱਸ ਕਾਨਫਰੰਸ ਦੌਰਾਨ ਅੱਜ ਪੁਲੀਸ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਮੰਡੇਰ ਨੇ ਦੱਸਿਆ ਕਿ ਧਰਮਪ੍ਰੀਤ ਸਿੰਘ ਉਰਫ ਧਰਮਾ, ਮੰਗਾ ਸਿੰਘ ਦੋਵੇਂ ਵਾਸੀ ਜ਼ਿਲ੍ਹਾ ਫਰੀਦਕੋਟ ਅਤੇ ਅਵਤਾਰ ਸਿੰਘ ਉਰਫ ਸੁੱਖਾ ਵਾਸੀ ਜ਼ਿਲ੍ਹਾ ਮੋਗਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਹਰਿਆਣਾ ਦੇ ਇੱਕ ਹੋਰ ਵਿਅਕਤੀ ਦੇਵਾ ਨੂੰ ਵੀ ਨਾਮਜ਼ਦ ਕੀਤਾ ਹੈ, ਜਿਸ ਦੀ ਭਾਲ ਵਾਸਤੇ ਪੁਲੀਸ ਪਾਰਟੀਆਂ ਨੂੰ ਹਰਿਆਣਾ ਵੀ ਭੇਜਿਆ ਗਿਆ।

Advertisement
Advertisement