For the best experience, open
https://m.punjabitribuneonline.com
on your mobile browser.
Advertisement

ਸਵਾ ਕਿਲੋ ਅਫੀਮ ਸਮੇਤ ਮੁਲਜ਼ਮ ਕਾਬੂ

08:54 AM Sep 09, 2024 IST
ਸਵਾ ਕਿਲੋ ਅਫੀਮ ਸਮੇਤ ਮੁਲਜ਼ਮ ਕਾਬੂ
Advertisement

ਪੱਤਰ ਪ੍ਰੇਰਕ
ਫਿਲੌਰ, 8 ਸਤੰਬਰ
ਸਥਾਨਕ ਪੁਲੀਸ ਨੇ ਇੱਕ ਵਿਅਕਤੀ ਨੂੰ ਇੱਕ ਕਿਲੋ 200 ਗ੍ਰਾਮ ਅਫੀਮ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਡੀਐੱਸਪੀ ਫਿਲੌਰ ਸਰਵਣ ਸਿੰਘ ਬੱਲ ਨੇ ਦੱਸਿਆ ਕਿ ਥਾਣਾ ਮੁਖੀ ਸੁਖਦੇਵ ਸਿੰਘ ਦੀ ਅਗਵਾਈ ਹੇਠ ਸਤੁਲਜ ਪੁਲ ਨਜ਼ਦੀਕ ਲਗਾਏ ਨਾਕੇ ’ਤੇ ਜਾਂਚ-ਪੜਤਾਲ ਦੌਰਾਨ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਸੁਰਿੰਦਰ ਮਹਿਤੋ ਵਜੋਂ ਹੋਈ ਹੈ। ਉਸ ਕੋਲੋਂ ਇੱਕ ਕਿਲੋ 200 ਗਰਾਮ ਅਫੀਮ ਬਰਾਮਦ ਕੀਤੀ ਗਈ ਹੈ। ਉਸ ਖ਼ਿਲਾਫ਼ ਪਹਿਲਾਂ ਵੀ ਦੋ ਕੇਸ ਦਰਜ ਹਨ। ਮੂਲ ਰੂਪ ’ਚ ਇਹ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਹੁਣ ਜਲੰਧਰ ਏਰੀਏ ’ਚ ਰਹਿੰਦਾ ਸੀ। ਇਹ ਵਿਅਕਤੀ ਫਗਵਾੜਾ, ਆਦਮਪੁਰ, ਗੁਰਾਇਆ ਅਤੇ ਫਿਲੌਰ ’ਚ ਨਸ਼ੇ ਦੀ ਸਪਲਾਈ ਕਰਦਾ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਮੁਲਜ਼ਮ ਕੋਲੋਂ ਹੋਰ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।

Advertisement

Advertisement
Advertisement
Author Image

sukhwinder singh

View all posts

Advertisement