ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

20 ਗ੍ਰਾਮ ਨਸ਼ੀਲੇ ਪਦਾਰਥ ਸਣੇ ਮੁਲਜ਼ਮ ਕਾਬੂ

10:46 AM Sep 21, 2024 IST

ਪੱਤਰ ਪ੍ਰੇਰਕ
ਸਮਾਣਾ, 20 ਸਤੰਬਰ
ਐੱਸਟੀਐੱਫ ਮੁਹਾਲੀ ਦੀ ਟੀਮ ਨੇ ਇਕ ਵਿਅਕਤੀ ਨੂੰ 20 ਗ੍ਰਾਮ ਨਸ਼ੀਲੇ ਪਦਾਰਥ ਸਣੇ ਕਾਬੂ ਕੀਤਾ ਹੈ। ਇਸ ਤਹਿਤ ਥਾਣਾ ਸਿਟੀ ਵਿੱਚ ਨਸ਼ਾ ਵਿਰੋਧੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਸਿਟੀ ਪੁਲੀਸ ਦੀ ਏਐੱਸਆਈ ਰਾਜਵੀਰ ਕੌਰ ਨੇ ਦੱਸਿਆ ਕਿ ਏਐੱਸਆਈ ਪਿਆਰਾ ਸਿੰਘ ਨੇ ਕੁਤਬਨਪੁਰ ਟੀ-ਪੁਆਇੰਟ ’ਤੇ ਮੁਲਜ਼ਮ ਵਿਜੇ ਕੁਮਾਰ ਵਾਸੀ ਮੁਰਾਂਦਪੁਰਾ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 20 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਉਸ ਨੂੰ ਅਦਾਲਤ ਵਿੱਚ ਪੇਸ਼ ਕਰ ਮਿਲੇ ਹੁਕਮਾਂ ਤਹਿਤ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਪਹਿਲਾਂ ਵੀ ਕੇਸ ਦਰਜ ਹਨ। ਮੁਲਜ਼ਮ ਨੇ ਮੰਨਿਆ ਕਿ ਉਹ ਇਹ ਨਸ਼ੀਲਾ ਪਦਾਰਥ ਜਾਖਲ (ਹਰਿਆਣਾ) ਤੋਂ ਲੈ ਕੇ ਆਇਆ ਹੈ।

Advertisement

Advertisement