ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਜ਼ਮ 40 ਕਿਲੋ ਭੁੱਕੀ ਸਮੇਤ ਕਾਬੂ

08:30 AM Jun 06, 2024 IST

ਲੁਧਿਆਣਾ:

Advertisement

ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਨੇ ਇੱਕ ਵਿਅਕਤੀ ਨੂੰ ਭੁੱਕੀ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕੀਤਾ ਹੈ। ਥਾਣੇਦਾਰ ਮੋਹਨ ਲਾਲ ਨੇ ਦੱਸਿਆ ਕਿ ਪੁਲੀਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਭਾਰਤ ਨਗਰ ਚੌਕ ਮੌਜੂਦ ਸੀ ਤਾਂ ਪਿੰਡ ਦੇਤਵਾਲ ਵਾਸੀ ਧਰਮਿੰਦਰ ਸਿੰਘ ਬੱਸ ਸਟੈਂਡ ਵੱਲੋਂ ਕੈਂਟਰ ’ਤੇ ਆਉਂਦਾ ਦਿਖਾਈ ਦਿੱਤਾ। ਉਸ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰਕੇ ਤਲਾਸ਼ੀ ਲਈ ਗਈ ਤਾਂ ਉਸ ਪਾਸੋਂ 40 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਹੋਇਆ। ਪੁਲੀਸ ਵੱਲੋਂ ਕੈਂਟਰ ਵੀ ਕਬਜ਼ੇ ਵਿੱਚ ਲਿਆ ਗਿਆ ਹੈ। ਪੁਲੀਸ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। -ਨਿੱਜੀ ਪੱਤਰ ਪ੍ਰੇਰਕ

Advertisement
Advertisement