ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਜ਼ਮ ਸਾਢੇ ਤਿੰਨ ਲੱਖ ਰੁਪਏ ਦੀ ਜਾਅਲੀ ਕਰੰਸੀ ਸਣੇ ਕਾਬੂ

07:23 AM Aug 06, 2024 IST

ਨਿੱਜੀ ਪੱਤਰ ਪੇ੍ਰਕ
ਫ਼ਿਰੋਜ਼ਪੁਰ, 5 ਅਗਸਤ
ਸਥਾਨਕ ਸੀਆਈਏ ਸਟਾਫ਼ ਦੀ ਪੁਲੀਸ ਨੇ ਜਾਅਲੀ ਕਰੰਸੀ ਤਿਆਰ ਕਰਨ ਵਾਲੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਇਸ ਵਿਅਕਤੀ ਕੋਲੋਂ 3,42,800 ਰੁਪਏ ਦੀ ਭਾਰਤੀ ਜਾਅਲੀ ਕਰੰਸੀ ਅਤੇ ਇੱਕ ਰੰਗਦਾਰ ਪ੍ਰਿੰਟਰ ਵੀ ਬਰਾਮਦ ਕੀਤਾ ਹੈ। ਮੁਲਜ਼ਮ ਦੀ ਪਛਾਣ ਜਸਕਰਨ ਸਿੰਘ ਉਰਫ਼ ਰਾਜਨ ਵਾਸੀ ਬਸਤੀ ਮਾਛੀਆਂ ਤਹਿਸੀਲ ਜ਼ੀਰਾ ਵਜੋਂ ਕੀਤੀ ਗਈ ਹੈ। ਪੁਲੀਸ ਨੇ ਇਸ ਕੇਸ ਵਿਚ ਜਸਕਰਨ ਦੇ ਇੱਕ ਹੋਰ ਸਾਥੀ ਅਕਾਸ਼ ਉਰਫ਼ ਲੱਡਾ ਵਾਸੀ ਬਸਤੀ ਮਾਛੀਆਂ ਨੂੰ ਵੀ ਨਾਮਜ਼ਦ ਕੀਤਾ ਹੈ। ਐੱਸਪੀ (ਡੀ) ਰਣਧੀਰ ਕੁਮਾਰ ਨੇ ਦੱਸਿਆ ਕਿ ਸੀਆਈਏ ਇੰਚਾਰਜ ਇੰਸਪੈਕਟਰ ਮੋਹਿਤ ਧਵਨ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਜਸਕਰਨ ਸਿੰਘ ਜਾਅਲੀ ਭਾਰਤੀ ਕਰੰਸੀ ਤਿਆਰ ਕਰਦਾ ਹੈ। ਇਸ ਸੂਚਨਾ ਦੇ ਅਧਾਰ ’ਤੇ ਪੁਲੀਸ ਨੇ ਉਸ ਨੂੰ ਕਾਬੂ ਕਰ ਲਿਆ ਤੇ ਪੁੱਛਗਿੱਛ ਦੌਰਾਨ ਉਸ ਕੋਲੋਂ ਸੌ, ਦੋ ਸੌ ਅਤੇ ਪੰਜ ਸੌ ਰੁਪਏ ਦੀ ਜਾਅਲੀ ਭਾਰਤੀ ਕਰੰਸੀ ਬਰਾਮਦ ਹੋਈ। ਪੁਲੀਸ ਨੇ ਉਸ ਦੇ ਇੱਕ ਹੋਰ ਸਾਥੀ ਅਕਾਸ਼ ਦੇ ਖ਼ਿਲਾਫ਼ ਵੀ ਕੇਸ ਦਰਜ ਕੀਤਾ ਹੈ ਤੇ ਇਸ ਮਾਮਲੇ ਦੀ ਪੜਤਾਲ ਕੀਤੀ ਜਾ ਰਹੀ ਹੈ।

Advertisement

ਜੇਲ੍ਹ ਅੰਦਰੋਂ 11 ਮੋਬਾਈਲ ਅਤੇ ਨਸ਼ੀਲੇ ਪਦਾਰਥ ਬਰਾਮਦ

ਫ਼ਿਰੋਜ਼ਪੁਰ (ਨਿੱਜੀ ਪੱਤਰ ਪ੍ਰੇਰਕ): ਇਥੋਂ ਦੀ ਕੇਂਦਰੀ ਜੇਲ੍ਹ ਅੰਦਰੋਂ ਤਲਾਸ਼ੀ ਦੌਰਾਨ 11 ਮੋਬਾਈਲ ਫ਼ੋਨ, ਦੋ ਮੋਬਾਈਲ ਫ਼ੋਨ ਦੀਆਂ ਬੈਟਰੀਆਂ, ਇੱਕ ਚਾਰਜਰ, 71 ਪੁੜੀਆਂ ਤੰਬਾਕੂ ਜਰਦਾ ਅਤੇ 120 ਕੈਪਸੂਲ ਬਰਾਮਦ ਕੀਤੇ ਗਏ ਹਨ। ਜੇਲ੍ਹਾਂ ਅੰਦਰ ਸਖ਼ਤੀ ਦੇ ਬਾਵਜੂਦ ਅਜਿਹੀਆਂ ਚੀਜ਼ਾਂ ਦਾ ਬਰਾਮਦ ਹੋਣਾ ਜੇਲ੍ਹ ਦੇ ਸੁਰੱਖਿਆ ਪ੍ਰਬੰਧਾਂ ’ਤੇ ਕਈ ਸਵਾਲ ਖੜ੍ਹੇ ਕਰਦਾ ਹੈ। ਸਹਾਇਕ ਸੁਪਰਡੈਂਟ ਦੀ ਸ਼ਿਕਾਇਤ ’ਤੇ ਆਸ਼ੂ, ਦੇਵ ਸ਼ਰਮਾ ਅਤੇ ਅੰਕਿਤ ਖ਼ਿਲਾਫ਼ ਥਾਣਾ ਸਿਟੀ ਵਿਚ ਕੇਸ ਦਰਜ ਕਰ ਲਿਆ ਗਿਆ ਹੈ। ਇਹ ਤਿੰਨੋਂ ਮੁਲਜ਼ਮ ਜੇਲ੍ਹ ਅੰਦਰ ਬੰਦ ਹਨ।

Advertisement
Advertisement