ਮੁਲਜ਼ਮ ਪੰਦਰਾਂ ਗ੍ਰਾਮ ਹੈਰੋਇਨ ਸਮੇਤ ਕਾਬੂ
10:35 AM Apr 03, 2024 IST
ਪੱਤਰ ਪ੍ਰੇਰਕ
ਦੇਵੀਗੜ੍ਹ, 2 ਅਪਰੈਲ
ਥਾਣਾ ਜੁਲਕਾਂ ਅਧੀਨ ਪੁਲੀਸ ਚੌਕੀ ਰੌਹੜ ਜਾਗੀਰ ਦੇ ਇੰਚਾਰਜ ਸਹਾਇਕ ਥਾਣੇਦਾਰ ਨਿਸ਼ਾਨ ਸਿੰਘ ਨੇ ਪੁਲੀਸ ਪਾਰਟੀ ਨਾਲ ਇੱਕ ਵਿਅਕਤੀ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਨਿਸ਼ਾਨ ਸਿੰਘ ਆਪਣੀ ਪੁਲੀਸ ਪਾਰਟੀ ਨਾਲ ਪਿੰਡ ਸ਼ੇਰਗੜ੍ਹ ’ਚ ਮੌਜੂਦ ਸੀ।
ਗੁਪਤ ਸੂਚਨਾ ਮਿਲਣ ’ਤੇ ਉਨ੍ਹਾ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਕੋਲੋਂ 15 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਵਿਅਕਤੀ ਦੀ ਪਛਾਣ ਸੋਨੂੰ ਸ਼ਰਮਾ ਵਾਸੀ ਮਕਾਨ ਨੰਬਰ 142 ਵਾਈ.ਪੀ.ਐਸ. ਸਕੂਲ ਪਾਸ ਵਜੋਂ ਹੋਈ। ਪੁਲੀਸ ਨੇ ਇਸ ਵਿਅਕਤੀ ਵਿਰੁੱਧ ਧਾਰਾ 21/61/85 ਤਹਿਤ ਕੇਸ ਦਰਜ ਕਰ ਲਿਆ ਹੈ।
Advertisement
Advertisement