For the best experience, open
https://m.punjabitribuneonline.com
on your mobile browser.
Advertisement

ਪੰਦਰਾਂ ਲੱਖ ਦੀ ਡਰੱਗ ਮਨੀ ਸਣੇ ਮੁਲਜ਼ਮ ਕਾਬੂ

08:00 AM Sep 25, 2024 IST
ਪੰਦਰਾਂ ਲੱਖ ਦੀ ਡਰੱਗ ਮਨੀ ਸਣੇ ਮੁਲਜ਼ਮ ਕਾਬੂ
Advertisement

ਨਿੱਜੀ ਪੱਤਰ ਪ੍ਰੇਰਕ
ਫ਼ਿਰੋਜ਼ਪੁਰ, 24 ਸਤੰਬਰ
ਇਥੋਂ ਦੇ ਸੀਆਈਏ ਸਟਾਫ਼ ਦੀ ਟੀਮ ਨੇ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 15 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ। ਸਹਾਇਕ ਥਾਣੇਦਾਰ ਨਰਿੰਦਰ ਕੁਮਾਰ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਬਿੰਦਰ ਸਿੰਘ ਵਾਸੀ ਕ੍ਰਿਸ਼ਨਾ ਐਨਕਲੇਵ ਹੈਰੋਇਨ ਵੇਚਦਾ ਹੈ ਤੇ ਅੱਜ ਉਹ ਹੈਰੋਇਨ ਵੇਚ ਕੇ ਇਕੱਠੀ ਕੀਤੀ ਰਕਮ ਨਾਲ ਥਾਰ ’ਤੇ ਸ਼ਹਿਰ ਵੱਲ ਨੂੰ ਆ ਰਿਹਾ ਹੈ। ਪੁਲੀਸ ਨੇ ਪਿੰਡ ਖਾਈ ਫ਼ੇਮੇ ਕੀ ਨਜ਼ਦੀਕ ਨਾਕਾਬੰਦੀ ਕਰ ਕੇ ਬਿੰਦਰ ਸਿੰਘ ਨੂੰ ਕਾਬੂ ਕਰ ਲਿਆ ਤੇ ਤਲਾਸ਼ੀ ਦੌਰਾਨ ਉਸ ਕੋਲੋਂ ਪੰਦਰਾਂ ਲੱਖ ਰੁਪਏ ਦੀ ਨਕਦੀ ਬਰਾਮਦ ਹੋਈ। ਪੁਲੀਸ ਨੇ ਉਸ ਕੋਲੋਂ ਆਈ ਫ਼ੋਨ ਵੀ ਬਰਾਮਦ ਕੀਤਾ ਹੈ। ਬਿੰਦਰ ਸਿੰਘ ਖ਼ਿਲਾਫ਼ ਥਾਣਾ ਸਦਰ ਵਿਚ ਕੇਸ ਦਰਜ ਕੀਤਾ ਗਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਜਾਰੀ ਹੈ।

Advertisement

Advertisement
Advertisement
Author Image

joginder kumar

View all posts

Advertisement