For the best experience, open
https://m.punjabitribuneonline.com
on your mobile browser.
Advertisement

ਹੈਰੋਇਨ ਤੇ ਚੋਰੀ ਦੇ ਮੋਟਰਸਾਈਕਲ ਸਮੇਤ ਮੁਲਜ਼ਮ ਕਾਬੂ

07:09 AM Jul 07, 2023 IST
ਹੈਰੋਇਨ ਤੇ ਚੋਰੀ ਦੇ ਮੋਟਰਸਾਈਕਲ ਸਮੇਤ ਮੁਲਜ਼ਮ ਕਾਬੂ
Advertisement

ਧੂਰੀ: ਪੁਲੀਸ ਨੇ ਤਿੰਨ ਵਿਅਕਤੀਆਂ ਨੂੰ ਹੈਰੋਇਨ ਤੇ ਚੋਰੀ ਦੇ ਮੋਟਰਸਾਈਕਲ ਸਣੇ ਕਾਬੂ ਕੀਤਾ ਹੈ। ਡੀਐੱਸਪੀ ਧੂਰੀ ਕਰਨ ਸਿੰਘ ਸੰਧੂ ਨੇ ਦੱਸਿਆ ਕਿ ਖੁਸ਼ਵਿੰਦਰ ਸਿੰਘ, ਬਲਵਿੰਦਰ ਸਿੰਘ ਵਾਸੀਆਨ ਕੱਟੂ ਜ਼ਿਲ੍ਹਾ ਬਰਨਾਲਾ ਅਤੇ ਰੇਖਾ ਰਾਣੀ ਪਤਨੀ ਜੱਗੀ ਸਿੰਘ ਵਾਸੀ ਖਲੀਲ ਪੱਤੀ ਸ਼ੇਰਪੁਰ ਨੂੰ ਕਾਬੂ ਕਰ ਕੇ ਉਨ੍ਹਾਂ ਪਾਸੋਂ 5 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸ਼ੇਰਪੁਰ ਵਿੱਚ ਬਲਵੀਰ ਕੌਰ ਉਰਫ ਵੀਰੋ ਪਤਨੀ ਭੋਲਾ ਸਿੰਘ ਵਾਸੀ ਖਲੀਲ ਪੱਤੀ ਸ਼ੇਰਪੁਰ ਨੂੰ ਕਾਬੂ ਕਰ ਕੇ ਉਸ ਪਾਸੋਂ 15 ਗਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਇਸੇ ਤਹਿਤ ਸ਼ੇਰਪੁਰ ਪੁਲੀਸ ਵੱਲੋਂ ਮੱਖਣ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਫਤਿਹਗੜ੍ਹ ਪੰਜਗਰਾਈਆਂ ਜਿਲਾ ਸੰਗਰੂਰ ਅਤੇ ਹਰਵਿੰਦਰ ਸਿੰਘ ਉਰਫ ਬੋਨੀ ਵਾਸੀ ਸੰਗਰੂਰ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ ਗਿਆ ਹੈ। -ਨਿੱਜੀ ਪੱਤਰ ਪ੍ਰੇਰਕ

Advertisement

Advertisement
Tags :
Author Image

joginder kumar

View all posts

Advertisement
Advertisement
×