For the best experience, open
https://m.punjabitribuneonline.com
on your mobile browser.
Advertisement

ਹੈਰੋਇਨ ਸਣੇ ਮੁਲਜ਼ਮ ਗ੍ਰਿਫ਼ਤਾਰ

07:11 AM May 07, 2024 IST
ਹੈਰੋਇਨ ਸਣੇ ਮੁਲਜ਼ਮ ਗ੍ਰਿਫ਼ਤਾਰ
Advertisement

ਪੱਤਰ ਪ੍ਰੇਰਕ
ਰਤੀਆ, 6 ਮਈ
ਪੁਲੀਸ ਨੇ ਅੱਜ ਸ਼ਹਿਰ ਦੇ ਫਤਿਆਬਾਦ ਰੋਡ ’ਤੇ ਸਥਿਤ ਸਰਦੂਲਗੜ੍ਹ ਕੈਂਚੀਆਂ ’ਤੇ ਗਸ਼ਤ ਕਰਦਿਆਂ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਤਿੰਨ ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਹਾਲ ਨਿਵਾਸੀ ਫਤਿਆਬਾਦ ਵਜੋਂ ਕੀਤੀ ਗਈ ਹੈ। ਪੁਲੀਸ ਬੁਲਾਰੇ ਨੇ ਦੱਸਿਆ ਕਿ ਜਦੋਂ ਪੁਲੀਸ ਸਰਦੂਲਗੜ੍ਹ ਕੈਂਚੀਆਂ ’ਤੇ ਗਸ਼ਤ ਕਰ ਰਹੇ ਸੀ ਤਾਂ ਇੱਕ ਨੌਜਵਾਨ ਮੋਟਰਸਾਈਕਲ ’ਤੇ ਫਤਿਆਬਾਦ ਰੋਡ ਵੱਲੋਂ ਆਉਂਦਾ ਦਿਖਾਈ ਦਿੱਤਾ। ਪੁਲੀਸ ਨੂੰ ਦੇਖ ਕੇ ਉਹ ਪਿੱਛੇ ਮੁੜਨ ਲੱਗਾ ਪਰ ਪੁਲੀਸ ਨੇ ਉਸ ਨੂੰ ਤੁਰੰਤ ਕਾਬੂ ਕਰ ਲਿਆ। ਤਲਾਸ਼ੀ ਲੈਣ ’ਤੇ ਉਸ ਕੋਲੋਂ 3 ਗ੍ਰਾਮ ਹੈਰੋਇਨ ਬਰਾਮਦ ਕਰ ਹੋਈ। ਪੁਲੀਸ ਨੇ ਉਸ ਖ਼ਿਲਾਫ਼ ਸ਼ਹਿਰ ਥਾਣਾ ਵਿਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕਰ ਕੇ ਗ੍ਰਿਫਤਾਰ ਕਰ ਲਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਦੂਜੇ ਜਾਂਚ ਅਧਿਕਾਰੀ ਭੁਪਿੰਦਰ ਸਿੰਘ ਨੇ ਦੱਸਿਆ ਕਿ ਸਬੰਧਤ ਨੌਜਵਾਨ ਤੋਂ ਹੈਰੋਇਨ ਸਬੰਧ ਹੋਰ ਪੁੱਛ-ਪੜਤਾਲ ਕੀਤੀ ਜਾਵੇਗੀ।

Advertisement

Advertisement
Author Image

joginder kumar

View all posts

Advertisement
Advertisement
×