ਮੁਲਜ਼ਮ ਨਾਜਾਇਜ਼ ਹਥਿਆਰਾਂ ਸਮੇਤ ਕਾਬੂ
10:37 AM Sep 06, 2024 IST
Advertisement
ਪੱਤਰ ਪੇ੍ਰਕ
ਜਲੰਧਰ, 5 ਸਤੰਬਰ
ਜਲੰਧਰ ਕਮਿਸ਼ਨਰੇਟ ਪੁਲੀਸ ਨੇ ਇੱਕ ਵਿਅਕਤੀ ਨੂੰ ਨਾਜਾਇਜ਼ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਪੁਲੀਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲੀਸ ਨੇ ਲੁੱਟ ਦੀ ਵਾਰਦਾਤ ਨੂੰ ਸੁਲਝਾਉਂਦਿਆਂ ਮੁਹੱਲਾ ਪਟੇਲ ਨਗਰ ਵਿੱਚੋਂ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਕੇ ਉਸ ਕੋਲੋਂ 32 ਬੋਰ ਦਾ ਨਾਜਾਇਜ਼ ਪਿਸਤੌਲ, ਦੋ ਰੌਂਦ ਅਤੇ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਬਰਾਮਦ ਕੀਤਾ ਹੈ। ਉਨ੍ਹਾਂ ਦੱਸਿਆ ਕਿ 31 ਅਗਸਤ ਨੂੰ ਸੁਰਜੀਤ ਠਾਕੁਰ ਵਾਸੀ ਐੱਮ. 15 ਭੁਪਿੰਦਰ ਨਗਰ, ਮਕਸੂਦਾਂ, ਜਲੰਧਰ ਨੇ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਸਬਜ਼ੀ ਮੰਡੀ ਮਕਸੂਦਾਂ ਵਿੱਚ ਕੰਮ ਕਰਦਾ ਹੈ ਅਤੇ ਦੁਪਹਿਰ 2 ਵਜੇ ਦੇ ਕਰੀਬ ਦੁਕਾਨ ਤੋਂ ਨਕਦੀ ਲੈ ਕੇ ਜਾ ਰਿਹਾ ਸੀ। ਉਸ ਦੇ ਐਕਟਿਵਾ ਸਕੂਟਰ ’ਤੇ ਬੈਗ ’ਚ 40 ਹਜ਼ਾਰ ਰੁਪਏ ਸੀ। ਪੁਲੀਸ ਕਮਿਸ਼ਨਰ ਨੇ ਦੱਸਿਆ ਕਿ ਪਟੇਲ ਨਗਰ ਵਿੱਚ ਤਿੰਨ ਅਣਪਛਾਤੇ ਵਿਅਕਤੀ ਵਾਹਨਾਂ ਵਿੱਚ ਆਏ ਅਤੇ ਇਕ ਵਿਅਕਤੀ ਨੇ ਉਸ ਨੂੰ ਪਿਸਤੌਲ ਦਿਖਾ ਕੇ ਰੁਪਏ ਲੁੱਟ ਲਏ।
Advertisement
Advertisement
Advertisement