ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਲਜ਼ਮ ਪੰਜ ਕਿੱਲੋ ਤੋਂ ਵੱਧ ਹੈਰੋਇਨ ਸਮੇਤ ਗ੍ਰਿਫ਼ਤਾਰ

09:07 AM Sep 08, 2024 IST
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਪੁਲੀਸ ਅਧਿਕਾਰੀ। ਫੋਟੋ: ਵਿਸ਼ਾਲ ਕੁਮਾਰ

ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 7 ਸਤੰਬਰ
ਪੰਜਾਬ ਪੁਲੀਸ ਅਤੇ ਬੀਐੱਸਐੱਫ ਨੇ ਸਾਂਝੇ ਆਪਰੇਸ਼ਨ ਦੌਰਾਨ ਪਾਕਿਸਤਾਨ ਤੋਂ ਤਸਕਰੀ ਕਰ ਕੇ ਭੇਜੀ ਗਈ 5 ਕਿਲੋ ਤੋਂ ਵੱਧ ਹੈਰੋਇਨ ਸਮੇਤ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ। ਇਸ ਸਬੰਧੀ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਸ਼ਨਾਖਤ ਕੁਲਦੀਪ ਸਿੰਘ ਤੇ ਕਿਰਪਾਲ ਸਿੰਘ ਦੋਵੇਂ ਵਾਸੀ ਪਿੰਡ ਤੇੜਾ ਰਾਜਪੂਤ , ਜਤਿੰਦਰ ਸਿੰਘ ਵਾਸੀ ਪਿੰਡ ਮੁਹਾਰ ਅਤੇ ਗੁਰਪ੍ਰੀਤ ਸਿੰਘ ਵਾਸੀ ਪਿੰਡ ਮੰਡਿਆਵਾਲਾ ਵਜੋਂ ਹੋਈ ਹੈ। ਪੁਲੀਸ ਨੇ ਇਨ੍ਹਾਂ ਕੋਲੋਂ ਪੰਜ ਕਿਲੋ 544 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ।
ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਐੱਸਐੱਸਪੀ ਚਰਨਜੀਤ ਸਿੰਘ ਨੇ ਅੱਜ ਸ਼ਾਮ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਜਾਣਕਾਰੀ ਦਿੱਤੀ ਕਿ ਪੁਲੀਸ ਨੂੰ ਬੀਐੱਸਐੱਫ ਰਾਹੀਂ ਸੂਚਨਾ ਮਿਲੀ ਸੀ ਕਿ ਪਾਕਿਸਤਾਨ ਤੋਂ ਡਰੋਨ ਰਾਹੀਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕੀਤੀ ਗਈ ਹੈ। ਇਹ ਡਰੋਨ ਅਜਨਾਲਾ ਦੇ ਸਰਹੱਦੀ ਪਿੰਡ ਸਾਹੋਵਾਲ ਦੇ ਇਲਾਕੇ ਵਿੱਚ ਦੇਖਿਆ ਗਿਆ ਸੀ। ਇਸ ਤੋਂ ਬਾਅਦ ਪੁਲੀਸ ਅਤੇ ਬੀਐੱਸਐੱਫ ਨੇ ਸਾਂਝੀ ਕਾਰਵਾਈ ਦੌਰਾਨ ਇਨ੍ਹਾਂ ਚਾਰ ਵਿਅਕਤੀਆਂ ਨੂੰ ਮੌਕੇ ਤੋਂ ਗ੍ਰਿਫਤਾਰ ਕੀਤਾ ਅਤੇ ਇਨ੍ਹਾਂ ਕੋਲੋਂ ਨਸ਼ੀਲਾ ਪਦਾਰਥ ਬਰਾਮਦ ਹੋਇਆ। ਉਨ੍ਹਾਂ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਕੁਲਦੀਪ ਸਿੰਘ ਖ਼ਿਲਾਫ਼ ਪਹਿਲਾਂ ਵੀ ਐੱਨਡੀਪੀਐੱਸ ਐਕਟ ਤੇ ਅਸਲਾ ਐਕਟ ਹੇਠ ਮਾਮਲਾ ਦਰਜ ਹੈ। ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਕੋਲੋਂ ਹੋਰ ਪੁੱਛ-ਪੜਤਾਲ ਕੀਤੀ ਜਾਵੇਗੀ। ਇਨ੍ਹਾਂ ਦੇ ਸਰਹੱਦ ਪਾਰ ਅਤੇ ਭਾਰਤ ਵਾਲੇ ਪਾਸੇ ਸੰਪਰਕ ਸੂਤਰਾਂ ਦਾ ਵੀ ਪਤਾ ਲਾਇਆ ਜਾਵੇਗਾ। ਪੁਲੀਸ ਗ੍ਰਿਫਤਾਰ ਕੀਤੇ ਵਿਅਕਤੀਆਂ ਦੀ ਨਸ਼ੇ ਦੇ ਕਾਰੋਬਾਰ ਤੋਂ ਕੀਤੀ ਗਈ ਕਮਾਈ ਨਾਲ ਬਣਾਈ ਜ਼ਮੀਨ ਜਾਇਦਾਦ ਦਾ ਵੀ ਪਤਾ ਲਾਵੇਗੀ ਤਾਂ ਜੋ ਇਸ ਨੂੰ ਫਰੀਜ਼ ਕਰਵਾਇਆ ਜਾ ਸਕੇ।

Advertisement

Advertisement