ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਲਜ਼ਮ ਭੁੱਕੀ ਸਣੇ ਕਾਬੂ

08:24 PM Jun 29, 2023 IST
featuredImage featuredImage

ਨਿੱਜੀ ਪੱਤਰ ਪ੍ਰੇਰਕ

Advertisement

ਘਨੌਰ, 26 ਜੂਨ

ਹਲਕਾ ਘਨੌਰ ਅਧੀਨ ਪੈਂਦੇ ਥਾਣਾ ਗੰਡਾਖੇੜੀ ਦੀ ਪੁਲੀਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਕੋਲੋਂ 50 ਕਿੱਲੋ ਭੁੱਕੀ ਚੂਰਾ ਪੋਸਤ ਬਰਾਮਦ ਕੀਤਾ ਹੈ। ਪੁਲੀਸ ਨੇ ਦੱਸਿਆ ਕਿ ਸਬ ਇੰਸਪੈਕਟਰ ਨਿਸ਼ਾਨ ਸਿੰਘ ਸਮੇਤ ਪੁਲੀਸ ਪਾਰਟੀ ਗਸ਼ਤ ਕਰ ਰਹੇ ਸਨ ਕਿ ਉਨ੍ਹਾਂ ਨੇ ਬਾ- ਹੱਦ ਪਿੰਡ ਪੱਬਰੀ ਕੋਲ ਮੋਟਰਸਾਈਕਲ ਨੰਬਰ ਪੀਬੀ 39 ਜੀ- 1206 ਆਉਂਦਾ ਦਿਖਾਈ ਦਿੱਤਾ। ਪੁਲੀਸ ਨੇ ਜਦੋਂ ਸ਼ੱਕ ਦੇ ਆਧਾਰ ‘ਤੇ ਰੋਕ ਕੇ ਮੋਟਰਸਾਈਕਲ ਸਵਾਰ ਦੀ ਤਲਾਸ਼ੀ ਲਈ ਉਸ ਕੋਲੋਂ ਪੁਲੀਸ ਨੂੰ 50 ਕਿੱਲੋਗਰਾਮ ਭੁੱਕੀ ਚੂਰਾ ਬਰਾਮਦ ਹੋਇਆ ਹੈ। ਪੁਲੀਸ ਨੇ ਮੁਲਜ਼ਮ ਖ਼ਿਲਾਫ਼ 15/61/85 ਐਨਡੀਪੀਐਸ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਪਿੰਡ ਗੋਪਾਲਪੁਰ ਥਾਣਾ ਖੇੜੀ ਗੰਡਿਆਂ ਵਜੋਂ ਹੋਈ ਹੈ। ਪੁਲੀ ਅਧਿਕਾਰੀ ਨੇ ਕਿਹਾ ਕਿ ਗ਼ੈਰਸਮਾਜੀ ਅਨਸਰਾਂ ਖ਼ਿਲਾਫ਼ ਕਾਰਵਾਈ ਜਾਰੀ ਰਹੇਗੀ।

Advertisement

Advertisement
Tags :
ਕਾਬੂਭੁੱਕੀਮੁਲਜ਼ਮ