ਚੋਰੀ ਦੇ ਛੇ ਵਾਹਨਾਂ ਸਣੇ ਮੁਲਜ਼ਮ ਗ੍ਰਿਫ਼ਤਾਰ
10:25 AM Nov 06, 2023 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਨਵੰਬਰ
ਚੰਡੀਗੜ੍ਹ ਪੁਲੀਸ ਦੇ ਅਪਰੈਸ਼ਨ ਸੈੱਲ ਦੀ ਟੀਮ ਨੇ ਗ਼ੈਰ ਸਮਾਜਿਕ ਅਨਸਰਾਂ ਵਿਰੁੱਧ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਚੋਰੀ ਦੇ 6 ਵਾਹਨਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਿਮਰਨਜੀਤ ਸਿੰਘ ਵਾਸੀ ਸੈਕਟਰ-68 ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਪਰੇਸ਼ਨ ਸੈੱਲ ਦੀ ਟੀਮ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਮੁਲਜ਼ਮ ਨੂੰ ਚੋਰੀ ਦੀ ਸਕੂਟਰੀ ਸਣੇ ਕਾਬੂ ਕੀਤਾ। ਉਸ ਤੋਂ ਪੁੱਛ-ਪੜਤਾਲ ਦੌਰਾਨ 5 ਮੋਟਰਸਾਈਕਲ ਹੋਰ ਬਰਾਮਦ ਕੀਤੇ ਗਏ ਹਨ। ਪੁਲੀਸ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਵਿਰੁੱਧ ਪਹਿਲਾਂ ਵੀ ਚੋਰੀ ਦੇ ਚਾਰ ਕੇਸ ਦਰਜ ਹਨ। ਇਸ ਵਿੱਚੋਂ ਦੋ ਕੇਸ ਚੰਡੀਗੜ੍ਹ, ਇੱਕ ਪੰਚਕੂਲਾ ਤੇ ਇੱਕ ਅੰਬਾਲਾ ਵਿੱਚ ਦਰਜ ਹੈ। ਚੰਡੀਗੜ੍ਹ ਪੁਲੀਸ ਨੇ ਮੁਲਜ਼ਮ ਤੋਂ ਪੜਤਾਲ ਦੇ ਆਧਾਰ ’ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਇਕ ਪ੍ਰਾਈਵੇਟ ਹਸਪਤਾਲ ਵਿੱਚ ਨੌਕਰੀ ਕਰਦਾ ਹੈ।
Advertisement
Advertisement