ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਰੀ ਦੇ ਮੋਟਰਸਾਈਕਲਾਂ ਸਣੇ ਮੁਲਜ਼ਮ ਕਾਬੂ

08:09 AM Jul 02, 2023 IST

ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 1 ਜੁਲਾਈ
ਪੁਲੀਸ ਨੇ ਚੋਰੀ ਦੇ 4 ਮੋਟਰਸਾਈਕਲਾਂ ਤੇ ਸਕੂਟੀ ਸਣੇ ਮੁਲਜ਼ਮ 1 ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਥਾਣਾ ਸੁਲਤਾਨਵਿੰਡ ਦੇ ਏਐੱਸਆਈ ਸ਼ਰਨਜੀਤ ਸਿੰਘ ਦੀ ਟੀਮ ਵੱਲੋਂ ਗੁਰਦੁਆਰਾ ਭਾਈ ਮੰਝ ਰੋਡ ’ਤੇ ਚੈਕਿੰਗ ਦੌਰਾਨ ਸੂਰਜ ਸਿੰਘ ਯਾਦਵ ਵਾਸੀ ਪੱਤੀ ਮਨਸੂਰ ਦੀ ਪਿੰਡ ਸੁਲਤਾਨਵਿੰਡ ਅੰਮ੍ਰਿਤਸਰ ਨੂੰ 1 ਮੋਟਰਸਾਈਕਲ ਸਪਲੈਂਡਰ ਬਿਨਾਂ ਨੰਬਰੀ ਸਮੇਤ ਕਾਬੂ ਕੀਤਾ ਗਿਆ। ਜਿਸ ਦੇ ਚੈੱਸੀ ਅਤੇ ਇੰਜਣ ਦੇ ਨੰਬਰ ਵੀ ਮਿਟਾਏ ਹੋਏ ਪਾਏ ਗਏ। ਪੁਲੀਸ ਮੁਤਾਬਕ ਪੁੱਛ ਪਡ਼ਤਾਲ ਕਰਨ ’ਤੇ ਮੁਲਜ਼ਮ ਨੇ ਦੱਸਿਆ ਕਿ ਇਹ ਮੋਟਰਸਾਈਕਲ ਉਸ ਨੇ ਸ੍ਰੀ ਦਰਬਾਰ ਸਾਹਿਬ ਨੇੜਿਓਂ ਚੋਰੀ ਕੀਤਾ ਸੀ। ਉਸ ਦੀ ਨਿਸ਼ਾਨਦੇਹੀ ’ਤੇ 3 ਚੋਰੀ ਦੇ ਹੋਰ ਮੋਟਰਸਾਈਕਲ ਤੇ ਇੱਕ ਸਕੂਟੀ ਹੋਰ ਬਰਾਮਦ ਕੀਤੀ ਗਈ ਹੈ।

Advertisement

ਵਾਹਨ ਤੇ ਮੋਬਾਈਲ ਚੋਰ ਗਰੋਹ ਦੇ ਦੋ ਮੈਂਬਰ ਕਾਬੂ
ਫਗਵਾੜਾ (ਪੱਤਰ ਪ੍ਰੇਰਕ): ਵਾਹਨ ਤੇ ਮੋਬਾਈਲ ਚੋਰੀ ਕਰਨ ਵਾਲੇ ਇੱਕ ਗਰੋਹ ਦੇ ਦੋ ਮੈਂਬਰਾਂ ਨੂੰ ਸਦਰ ਪੁਲੀਸ ਨੇ ਕਾਬੂ ਕਰਕੇ ਇਨ੍ਹਾਂ ਪਾਸੋਂ ਸਕੂਟਰੀ ਤੇ ਦੋ ਮੋਬਾਈਲ ਬਰਾਮਦ ਕਰਕੇ ਕੇਸ ਦਰਜ ਕੀਤਾ ਹੈ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਹਰਵਿੰਦਰ ਸਿੰਘ ਉਰਫ਼ ਕੁਲਵਿੰਦਰ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ਮਾਧੋਪੁਰ ਤੇ ਮਨਜਿੰਦਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਥਾਣਾ ਮਾਡਲ ਟਾਊਨ ਵਜੋਂ ਹੋਈ ਹੈ। ਐੱਸ.ਐੱਚ.ਓ. ਸਦਰ ਸੁਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮਾਂ ਨੇ ਮੋਬਾਈਲ ਤੇ ਵਾਹਨ ਚੋਰੀ ਕਰਨ ਦਾ ਇੱਕ ਗਰੋਹ ਬਣਾਇਆ ਹੋਇਆ ਹੈ ਅਤੇ ਅੱਜ ਵੀ ਸਕੂਟਰੀ ਤੇ ਜਾਅਲੀ ਨੰਬਰ ਲਗਾ ਕੇ ਸਕੂਟਰੀ ਵੇਚਣ ਜਾ ਰਹੇ ਹਨ, ਜਿਨ੍ਹਾਂ ਨੂੰ ਪੁਲੀਸ ਨੇ ਕਾਬੂ ਕਰ ਲਿਆ।

Advertisement
Advertisement
Tags :
ਕਾਬੂਚੋਰੀਮੁਲਜ਼ਮਮੋਟਰਸਾਈਕਲਾਂ
Advertisement