ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਚੋਰੀ ਦੇ ਸਕੂਟਰ ਸਣੇ ਮੁਲਜ਼ਮ ਗ੍ਰਿਫ਼ਤਾਰ

06:43 AM Jul 25, 2024 IST
ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਵੱਲੋਂ ਚੋਰੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਮੁਲਜ਼ਮ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 24 ਜੁਲਾਈ
ਚੰਡੀਗੜ੍ਹ ਪੁਲੀਸ ਦੇ ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਸ਼ਹਿਰ ਵਿੱਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਇਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮ ਤੋਂ ਚੋਰੀ ਕੀਤੀ ਐਕਟਿਵਾ, ਦੋ ਐੱਲਈਡੀ, ਪੰਜ ਸਪੀਕਰ ਤੇ ਲੋਹੇ ਦੀ ਰਾਡ ਬਰਾਮਦ ਕੀਤੀ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਸੰਜੀਵ (23) ਵਾਸੀ ਸੈਕਟਰ-25 ਵਜੋਂ ਹੋਈ ਹੈ। ਪੁਲੀਸ ਨੇ ਇਹ ਕਾਰਵਾਈ ਆਸਥਾ ਵਾਸੀ ਸੈਕਟਰ-40 ਦੀ ਸ਼ਿਕਾਇਤ ’ਤੇ ਕੀਤੀ ਹੈ।
ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਦਾ ਐਕਟਿਵਾ ਸੈਕਟਰ-10 ਵਿੱਚ ਡੀਏਵੀ ਕਾਲਜ ਦੇ ਮੂਹਰੇ ਤੋਂ ਮਾਰਚ 2024 ਵਿੱਚ ਚੋਰੀ ਹੋ ਗਿਆ ਸੀ। ਇਸ ਬਾਰੇ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-3 ਦੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕੀਤੀ। ਇਸ ਮਾਮਲੇ ਸਬੰਧੀ ਜਾਂਚ ਕਰਦਿਆਂ ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਸੈਕਟਰ-15/24 ਵਾਲੀ ਸੜਕ ’ਤੇ ਗਸ਼ਤ ਦੌਰਾਨ ਐਕਟਿਵਾ ਸਵਾਰ ਨੌਜਵਾਨ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਤਾਂ ਐਕਟਿਵਾ ਚੋਰੀ ਦਾ ਨਿਕਲਿਆ।
ਜ਼ਿਲ੍ਹਾ ਕ੍ਰਾਈਮ ਸੈੱਲ ਦੀ ਟੀਮ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਪੁੱਛ-ਪੜਤਾਲ ਸ਼ੁਰੂ ਕੀਤੀ ਤਾਂ ਚੋਰੀ ਦੀਆਂ ਦੋ ਐੱਲਈਡੀ, ਪੰਜ ਸਪੀਕਰ ਤੇ ਇਕ ਲੋਹੇ ਦੀ ਰਾਡ ਬਰਾਮਦ ਕੀਤੀ। ਮੁਲਜ਼ਮ ਨੇ ਇਹ ਸਾਮਾਨ ਵੀ ਚੰਡੀਗੜ੍ਹ ਵਿੱਚੋਂ ਹੀ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤਾ ਹੈ। ਚੰਡੀਗੜ੍ਹ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement