ਦੋ ਕਿਲੋ ਅਫ਼ੀਮ ਸਣੇ ਮੁਲਜ਼ਮ ਗ੍ਰਿਫ਼ਤਾਰ
08:43 AM Jun 05, 2024 IST
ਐਸ.ਏ.ਐਸ. ਨਗਰ (ਮੁਹਾਲੀ):
Advertisement
ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਇੱਕ ਵਿਅਕਤੀ ਨੂੰ ਦੋ ਕਿਲੋ ਅਫ਼ੀਮ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਸੁਨੀਲ ਮੌਰਿਆ ਵਾਸੀ ਯੂਪੀ ਵਜੋਂ ਹੋਈ ਹੈ। ਉਸ ਖ਼ਿਲਾਫ਼ ਥਾਣਾ ਫੇਜ਼-1 ਵਿੱਚ ਕੇਸ ਦਰਜ ਕੀਤਾ ਗਿਆ ਹੈ। ਐੱਸਐੱਸਪੀ ਸੰਦੀਪ ਗਰਗ ਨੇ ਦੱਸਿਆ ਕਿ ਜ਼ਿਲ੍ਹਾ ਸੀਆਈਏ ਸਟਾਫ ਮੁਹਾਲੀ ਦੇ ਇੰਚਾਰਜ ਇੰਸਪੈਕਟਰ ਹਰਮਿੰਦਰ ਸਿੰਘ ਅਤੇ ਸਬ-ਇੰਸਪੈਕਟਰ ਹਰਭੇਜ ਸਿੰਘ ਦੀ ਟੀਮ ਵੱਲੋਂ ਵੇਰਕਾ ਮਿਲਕ ਪਲਾਂਟ ਚੌਕ ਫੇਜ਼-6 ਨੇੜੇ ਨਾਕਾਬੰਦੀ ਦੌਰਾਨ ਮੁਹਾਲੀ ’ਚੋਂ ਵੇਰਕਾ ਮਿਲਕ ਪਲਾਂਟ ਵੱਲ ਆ ਰਹੇ ਇੱਕ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਪਿੱਠੂ ਬੈਗ ’ਚੋਂ ਦੋ ਕਿਲੋ ਅਫ਼ੀਮ ਬਰਾਮਦ ਕੀਤੀ ਗਈ। -ਪੱਤਰ ਪ੍ਰੇਰਕ
Advertisement
Advertisement